ਸ੍ਰੀ ਦਰਬਾਰ ਸਾਹਿਬ ਕੰਪਲੈਕਸ ਦੇ ਬਾਹਰੋਂ ਮਿਲੀ 5 ਸਾਲਾ ਬੱਚੀ ਦੀ ਲਾਸ਼ - dead body of a 5 year old girl
ਅੰਮ੍ਰਿਤਸਰ: ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਕੰਪਲੈਕਸ ਵਿਚੋਂ ਇੱਕ 5 ਸਾਲਾ ਬੱਚੀ ਦੀ ਲਾਸ਼ ਮਿਲੀ ਹੈ। ਲਾਸ਼ ਮਿਲਣ ਤੋਂ ਬਾਅਦ ਮੌਕੇ 'ਤੇ ਗਲਿਆਰਾ ਚੌਂਕੀ ਦੀ ਪੁਲਿਸ ਵੀ ਪਹੁੰਚ ਗਈ ਅਤੇ ਉਨ੍ਹਾਂ ਵੱਲੋਂ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਪੁਲਿਸ ਅਧਿਕਾਰੀ ਇੰਦਰਜੀਤ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬਣੇ ਕੰਪਲੈਕਸ 'ਚੋਂ 5 ਸਾਲਾ ਬੱਚੀ ਦੀ ਲਾਸ਼ ਮਿਲੀ ਹੈ, ਅਜੇ ਬੱਚੀ ਦੀ ਪਹਿਚਾਣ ਨਹੀਂ ਹੋ ਸਕੀ ਹੈ। ਪੁਲਿਸ ਵੱਲੋਂ ਸ੍ਰੀ ਦਰਬਾਰ ਸਾਹਿਬ ਵਿੱਚ ਲੱਗੇ ਸੀਸੀਟੀਵੀ ਕੈਮਰੇ ਵੀ ਖੰਗਾਲੇ ਜਾ ਰਹੇ ਹਨ।
Last Updated : Aug 12, 2022, 12:26 PM IST