ਤਿੰਨ ਦਿਨ ਪਹਿਲਾਂ ਲਾਪਤਾ ਹੋਏ ਨੌਜਵਾਨ ਦੀ ਨਹਿਰ ਚੋਂ ਮਿਲੀ ਲਾਸ਼ - ਨੌਜਵਾਨ ਦੀ ਬੀਤੀ ਸ਼ਾਮ ਨਹਿਰ ਵਿੱਚੋਂ ਲਾਸ਼
ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹੇ ’ਚ ਇਕ ਨੌਜਵਾਨ ਦੀ ਬੀਤੀ ਸ਼ਾਮ ਨਹਿਰ ਵਿੱਚੋਂ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਦੀ ਸ਼ਨਾਖਤ ਕਰਨ ਤੋਂ ਬਾਅਦ ਉਸ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ। ਨੌਜਵਾਨ ਦੇ ਵਾਰਸਾਂ ਨੇ ਇਸ ਮਾਮਲੇ ਚ ਕਤਲ ਦਾ ਸ਼ੱਕ ਜਾਹਿਰ ਕੀਤਾ ਹੈ। ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਆਨਲਾਈਨ ਕਸੀਨੋ ਜੂਏ ਦਾ ਕੰਮ ਕਰਦੇ ਹਨ। ਬੀਤੇ ਕੁਝ ਸਮੇਂ ਤੋਂ ਇੱਥੇ ਕੰਮ ਕਰਨ ਵਾਲੇ ਕੁਝ ਵਿਅਕਤੀਆਂ ਵੱਲੋਂ ਅਮਨ ਤੋਂ ਪੈਸੇ ਨੂੰ ਲੈ ਕੇ ਦਬਾਅ ਬਣਾਇਆ ਜਾ ਰਿਹਾ ਸੀ। ਜਿਸ ਸਬੰਧੀ ਉਸ ਨੂੰ ਧਮਕਾਇਆ ਵੀ ਜਾ ਰਿਹਾ ਸੀ। ਮਾਮਲੇ ਨੂੰ ਦਰਜ ਕਰਵਾਉਣ ਨੂੰ ਲੈ ਕੇ ਉਨ੍ਹਾਂ ਵੱਲੋਂ ਧਰਨਾ ਵੀ ਲਗਾਇਆ ਗਿਆ। ਪਰਿਵਾਰ ਨੇ ਇਨਸਾਫ ਦੀ ਗੁਹਾਰ ਲਗਾਈ ਹੈ। ਫਿਲਹਾਲ ਮਾਮਲੇ ਸਬੰਧੀ ਪੁਲਿਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਦੇ ਆਧਾਰ ਤੇ ਹੀ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੇ ਮਾਮਲਾ ਦਰਜ ਕੀਤਾ ਜਾਵੇਗਾ।