ਸੜਕ ਹਾਦਸੇ ‘ਚ ਮੋਟਰਸਾਈਕਲ ਸਵਾਰ ਦੀ ਮੌਤ - Death of a motorcyclist in a road accident
ਅੰਮ੍ਰਿਤਸਰ: ਬੀਤੀ ਦੇਰ ਰਾਤ ਜਲੰਧਰ ਅੰਮ੍ਰਿਤਸਰ ਮੁੱਖ ਮਾਰਗ (Jalandhar Amritsar Main Road) ‘ਤੇ ਇੱਕ ਟੂਰਿਸਟ ਬੱਸ ਅਤੇ ਬਾਈਕ ਦੌਰਾਨ ਹੋਏ ਭਿਆਨਕ ਸੜਕ ਹਾਦਸਾ (Terrible road accident) ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਜਦਕਿ ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਉਧਰ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੇ ਜਾਂਚ ਅਫ਼ਸਰ ਨੇ ਦੱਸਿਆ ਕਿ ਬੱਸ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਪੁਲਿਸ ਮੁਤਾਬਿਕ ਮ੍ਰਿਤਕ ਦੀ ਪਛਾਣ ਚਰਨਜੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕ ਦੀ ਦੇਹ ਨੂੰ ਬਾਬਾ ਬਕਾਲਾ ਸਾਹਿਬ ਦੇ ਸਿਵਲ ਹਸਪਤਾਲ (Civil Hospital of Baba Bakala Sahib) ਵਿੱਚ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬੱਸ ਚਾਲਕ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।