ਕਰਜ਼ੇ ਤੋਂ ਪ੍ਰੇਸ਼ਾਨ ਖੇਤ ਮਜ਼ਦੂਰ ਨੇ ਕੀਤੀ ਖੁਦਕੁਸ਼ੀ - ਸੁਖਬੀਰ ਸਿੰਘ ਦਾ ਕਹਿਣਾ ਹੈ ਕਿ ਉਸ ਦੀ ਭੈਣ ਦੇ ਵਿਆਹ
ਬਠਿੰਡਾ: ਪਿੰਡ ਜੈ ਸਿੰਘ ਆਦਿ ਦੇ ਰਹਿਣ ਵਾਲੇ ਖੇਤ ਮਜ਼ਦੂਰ ਪ੍ਰਕਾਸ਼ ਸਿੰਘ ਵੱਲੋਂ ਅੱਜ ਖੇਤ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਸਹਾਰਾ ਜਨਸੇਵਾ ਦੇ ਵਰਕਰ ਰਜਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੇ ਕੰਟਰੋਲ ਰੂਮ ਤੇ ਸੂਚਨਾ ਮਿਲੀ ਸੀ ਕਿ ਪਿੰਡ ਜੈ ਸਿੰਘ ਵਾਲਾ ਤੋਂ ਗੁਰੂਸਰ ਜਾਣ ਵਾਲੀ ਸੜਕ 'ਤੇ ਇਕ ਵਿਅਕਤੀ ਨੇ ਫਾਹਾ ਲੈ ਲਿਆ ਹੈ ਜਦੋਂ ਉਨ੍ਹਾਂ ਨੇ ਮੌਕੇ 'ਤੇ ਜਾ ਕੇ ਵੇਖਿਆ ਤਾਂ ਪ੍ਰਕਾਸ਼ ਸਿੰਘ ਵੱਲੋਂ ਫਾਹਾ ਲਿਆ ਸੀ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ 'ਚ ਪੋਸਟਮਾਰਟਮ ਲਈ ਲਿਆਂਦਾ ਗਿਆ। ਮ੍ਰਿਤਕ ਦੇ ਬੇਟੇ ਸੁਖਬੀਰ ਸਿੰਘ ਦਾ ਕਹਿਣਾ ਹੈ ਕਿ ਉਸ ਦੀ ਭੈਣ ਦੇ ਵਿਆਹ ਨੂੰ ਲੈ ਕੇ ਉਸ ਦਾ ਪਿਤਾ ਪਰਕਾਸ਼ ਸਿੰਘ ਕਾਫੀ ਪਰੇਸ਼ਾਨ ਰਹਿੰਦਾ ਸੀ। ਪਹਿਲਾਂ ਵੀ ਉਨ੍ਹਾਂ ਸਿਰ ਕਰੀਬ 2 ਲੱਖ ਰੁਪਏ ਦਾ ਕਰਜ਼ਾ ਸੀ ਜਿਸ ਕਾਰਨ ਅਕਸਰ ਹੀ ਪ੍ਰਕਾਸ਼ ਸਿੰਘ ਪ੍ਰੇਸ਼ਾਨ ਰਹਿੰਦਾ ਸੀ।
TAGGED:
farm worker commits suicide