ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਨਗਰ ਕੀਰਤਨ - ਪ੍ਰਕਾਸ਼ ਪੁਰਬ ਮੌਕੇ ਸਜਾਇਆ ਨਗਰ ਕੀਰਤਨ
ਮਾਨਸਾ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮਾਨਸਾ ਦੇ ਗੁਰਦੁਆਰਾ ਸਿੰਘ ਸਭਾ ਤੋਂ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ। ਇਸ ਨਗਰ ਕੀਰਤਨ ਦੇ ਵਿੱਚ ਸ਼ਹਿਰ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਅਤੇ ਨਗਰ ਕੀਰਤਨ ਦੀ ਅਗਵਾਈ ਗੁਰੂ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਕੀਤੀ ਗਈ। ਇਸ ਮੌਕੇ ਨਗਰ ਕੀਰਤਨ ਦੇ ਵਿੱਚ ਸੰਗਤਾਂ ਨੇ ਵੱਖ-ਵੱਖ ਜਗ੍ਹਾਂ 'ਤੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਸਕੂਲੀ ਬੱਚਾ ਬੈਂਡ ਬਾਜੇ ਅਤੇ ਗੱਤਕੇ ਪਾਰਟੀ ਨੇ ਨਗਰ ਕੀਰਤਨ ਦੇ ਵਿੱਚ ਆਪਣੇ ਜੌਹਰ ਦਿਖਾਏ ਗਏ।