ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ - FIR
ਗੁਰਦਾਸਪੁਰ: ਹਿੰਦੂ ਪ੍ਰੀਸ਼ਦ ਜ਼ਿਲਾ ਦੀ ਅਗਵਾਈ ਹੇਠ ਸ਼ਹਿਰ ਦੇ ਹੋਰ ਧਾਰਮਿਕ ਤੇ ਹਿੰਦੂ ਸੰਗਠਨਾਂ ਦੇ ਆਗੂਆਂ ਵੱਲੋਂ ਜ਼ਿਲ੍ਹੇ ਦੇ ਡੀਸੀ (DC) ਨੂੰ ਮੰਗ ਪੱਤਰ ਸੌਂਪਿਆ ਗਿਆ। ਇਨ੍ਹਾਂ ਲੋਕਾਂ ਦਾ ਕਹਿਣਾ ਹੈ, ਕਿ ਕੁਝ ਸ਼ਰਾਰਤੀ ਲੋਕਾਂ ਵੱਲੋਂ ਦੇਵੀ ਦੇਵਤਿਆਂ ਵਿਰੁੱਧ ਸੋਸ਼ਲ ਮੀਡੀਆ (Social media) 'ਤੇ ਘਟੀਆ ਸ਼ਬਦਾਵਲੀ ਵਰਤ ਰਹੇ ਹਨ। ਸਥਾਨਕ ਪ੍ਰਸ਼ਾਸਨ ਉਨ੍ਹਾਂ ਖ਼ਿਲਾਫ਼ (Against) ਸਖ਼ਤ ਤੋਂ ਸਖ਼ਤ ਕਾਰਵਾਈ ਕਰੇ। ਇਨ੍ਹਾਂ ਮਾਮਲਿਆ ਵਿੱਚ ਪਿਛਲੇ 6 ਮਹੀਨਿਆਂ ਦੌਰਾਨ ਪੰਜਾਬ ਅੰਦਰ ਕਈ ਐੱਫਆਈਆਰ (FIR) ਦਰਜ ਹੋ ਚੁੱਕੀਆਂ ਹਨ। ਇਸ ਮੌਕੇ ਇਨ੍ਹਾਂ ਧਾਰਮਿਕ ਆਗੂਆਂ ਨੇ ਕੁਝ ਲੋਕਾਂ ‘ਤੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੇ ਇਲਜ਼ਾਮ ਲਾਏ ਹਨ। ਤੇ ਇਨ੍ਹਾਂ ਮਾਹੌਲ ਖ਼ਰਾਬ ਕਰਨ ਵਾਲਿਆਂ ਖ਼ਿਲਾਫ਼ ਡੀਸੀ ਨੂੰ ਮੰਗ ਪੱਤਰ ਦੇ ਕੇ ਕੇਂਦਰੀ ਜਾਂਚ ਏਜੰਸੀਆਂ (Central Investigation Agencies) ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ