ਨੌਕਰੀਆਂ 'ਚ ਰਾਖਵਾਂਕਰਨ ਹਟਾਉਣ ਦੇ ਵਿਰੋਧ 'ਚ ਦਿੱਤਾ ਮੰਗ ਪੱਤਰ - ਸਰਕਾਰ ਦੇ ਫੈਸਲੇ ਨੂੰ ਲੈ ਕੇ ਬਸਪਾ ਸੁਪਰੀਮੋ
ਅੰਮ੍ਰਿਤਸਰ: ਕੇਂਦਰ ਸਰਕਾਰ ਵਲੋਂ ਨੌਕਰੀਆਂ 'ਚ ਰਾਖਵੇਂਕਰਨ ਨੂੰ ਬੰਦ ਕਰਨ ਦੇ ਸਰਕਾਰ ਦੇ ਫੈਸਲੇ ਨੂੰ ਲੈ ਕੇ ਬਸਪਾ ਸੁਪਰੀਮੋ ਦੇ ਦਿਸ਼ਾ ਨਿਰਦੇਸ਼ਾਂ 'ਤੇ ਜਿਥੇ ਪੰਜਾਬ, ਹਰਿਆਣਾ, ਚੰਡੀਗੜ ਅਤੇ ਜੰਮੂ ਕਸ਼ਮੀਰ ਵਿਖੇ ਬਸਪਾ ਆਗੂਆ ਵਲੋਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਦਫਤਰਾਂ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਉਥੇ ਹੀ ਬਸਪਾ ਆਗੂਆਂ ਵਲੋਂ ਸਰਕਾਰ ਖਿਲਾਫ਼ ਨਾਰੇਬਾਜੀ ਕਰਕੇ ਰਾਖਵੇਂਕਰਨ ਨੂੰ ਖਤਮ ਕਰਨ ਦਾ ਵਿਰੋਧ ਵੀ ਕੀਤਾ ਗਿਆ। ਇਸ ਸੰਬਧੀ ਬਸਪਾ ਆਗੂਆਂ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਦਰ ਸਰਕਾਰ ਰਾਖਵੇਂਕਰਨ ਨੂੰ ਖਤਮ ਕਰ ਗਰੀਬ ਮਜਲੂਮ ਦਲਿਤ ਸਮਾਜ ਨਾਲ ਧੱਕਾ ਕਰ ਰਹੀ ਹੈ। ਜਿਸਦੇ ਚੱਲਦੇ ਨੌਕਰੀਆਂ 'ਚ ਰਾਖਵੇਂਕਰਨ ਨੂੰ ਬੰਦ ਕਰਕੇ ਦਲਿਤ ਸਮਾਜ ਦਾ ਸ਼ੌਸ਼ਣ ਕੀਤਾ ਜਾ ਰਿਹਾ ਹੈ, ਜਿਸਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।