ਹਾਥਰਸ ਘਟਨਾ ਦੇ ਦੋਸ਼ੀਆਂ ਨੂੰ ਹੋਣੀ ਚਾਹੀਦੀ ਹੈ ਫਾਂਸੀ: ਵਾਲਮੀਕੀ ਸਮਾਜ - ਉੱਤਰ ਪ੍ਰਦੇਸ਼ ਦੇ ਹਾਥਰਸ
ਰੂਪਨਗਰ: ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਲੜਕੀ ਨਾਲ ਹੋਏ ਕਥਿਤ ਜਬਰ ਜਨਾਹ ਦੇ ਖਿਲਾਫ਼ ਸ਼ਨੀਵਾਰ ਨੂੰ ਪੰਜਾਬ ਬੰਦ ਦਾ ਸੱਦਾ ਸੀ। ਇਸ ਦੇ ਤਹਿਤ ਰੋਪੜ ਵਿੱਚ ਵਾਲਮੀਕਿ ਸਮਾਜ ਨੇ ਬੇਲਾ ਚੌਕ ਦੇ ਵਿੱਚ ਧਰਨਾ ਲਗਾਇਆ। ਇਸ ਧਰਨੇ ਦੇ ਵਿੱਚ ਵੱਖ ਵੱਖ ਸਮਾਜਿਕ ਜਥੇਬੰਦੀਆਂ ਅਤੇ ਵਾਲਮੀਕਿ ਭਾਈਚਾਰੇ ਦੇ ਲੋਕਾਂ ਨੇ ਇਕੱਠੇ ਹੋ ਕੇ ਉੱਤਰ ਪ੍ਰਦੇਸ਼ ਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦਵਾਉਣ ਦੀ ਮੰਗ ਕੀਤੀ।