ਤੇਲ ਦੀਆਂ ਕੀਮਤਾਂ ਦੇ ਵਿਰੋਧ ਵਿੱਚ ਪ੍ਰਦਰਸ਼ਨ - ਕੇਂਦਰ ਸਰਕਾਰ
ਅੰਮ੍ਰਿਤਸਰ:ਨੈਸ਼ਨਲ ਸਟੂਡੈਂਟ ਯੂਨੀਅਨ ਆਫ ਇੰਡੀਆ ਨੇ ਪੈਟਰੋਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈਕੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਨ੍ਹਾਂ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ, ਕਿ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਲਾਭ ਦੇਣ ਲਈ ਮੋਦੀ ਸਰਕਾਰ ਦਿਨੋ-ਦਿਨ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਕਰ ਰਹੀ ਹੈ। ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਐੱਨ.ਐੱਸ.ਯੂ.ਆਈ. ਦੇ ਪ੍ਰਧਾਨ ਅਕਸ਼ੈ ਸ਼ਰਮਾ ਨੇ ਕਿਹਾ ਕਿ ਮੋਦੀ ਸਰਕਾਰ ਦੇ ਆਮ ਲੋਕਾਂ ਦੀ ਸਰਕਾਰ ਨਹੀਂ ਹੈ, ਸਗੋਂ ਮੋਦੀ ਸਰਕਾਰ ਵੱਡੇ ਘਰਾਣਿਆ ਦਾ ਕਮਾਓ ਪੁੱਤ ਹੈ। ਜੋ ਆਮ ਲੋਕਾਂ ਦਾ ਖੂਨ ਚੋਸ ਕੇ ਵੱਡੇ ਘਰਾਣਿਆਂ ਨੂੰ ਇੱਕਠਾ ਕਰਕੇ ਦੇ ਰਿਹਾ ਹੈ।