ਕੈਦੀਆਂ ਦੀ ਰਿਹਾਈ ਲਈ ਸਰਕਾਰ ਖ਼ਿਲਾਫ਼ ਪ੍ਰਦਰਸ਼ਨ - ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ
ਅੰਮ੍ਰਿਤਸਰ: ਆਪਣੇ ਹੱਕਾਂ ਲਈ ਸੰਘਰਸ਼ ਕਰਦਿਆਂ ਲੰਬੇ ਸਮੇਂ ਤੋਂ ਜੇਲ੍ਹਾਂ ਚ ਕੈਦ ਅਤੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿਆਸੀ ਕਾਰਕੁਨਾਂ ਨੂੰ ਰਿਹਾਅ ਕਰਵਾਉਣ ਲਈ ਅੱਜ ਕਿਰਤੀ ਕਿਸਾਨ ਯੂਨੀਅਨ ਵਲੋਂ ਅੰਮ੍ਰਿਤਸਰ ਦੇ ਹਾਲ ਬਾਜ਼ਾਰ ਤੋਂ ਲੈ ਕੇ ਭੰਡਾਰੀ ਪੁਲ ਤਕ ਇੱਕ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਲੰਬੇ ਸਮੇਂ ਤੋਂ ਜੇਲ੍ਹਾਂ ਚ ਬੰਦ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਪ੍ਰੋ ਸਾਈਬਾਬਾ ਗੌਤਮ ਨਵਲੱਖਾ ਉਮਰ ਖ਼ਾਲਿਦ ਅਤੇ ਆਨੰਦ ਤੇਲਤੁੰਬੜੇ ਅਤੇ ਹੋਰ ਕਈ ਸਿਆਸੀ ਕਾਰਕੁਨ ਜੋ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਪਰ ਉਨ੍ਹਾਂ ਨੂੰ ਅਜੇ ਤੱਕ ਰਿਹਾਅ ਨਹੀਂ ਕੀਤਾ ਜਾ ਰਿਹਾ।ਜ਼ਿਕਰਯੋਗ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਲੰਬੇ ਸਮੇਂ ਤੋਂ ਕਈ ਸਿੱਖ ਜੱਥੇਬੰਦੀਆਂ ਵੀ ਵਾਰ ਵਾਰ ਧਰਨੇ ਪ੍ਰਦਰਸ਼ਨ ਕਰ ਚੁੱਕੀਆਂ ਹਨ। ਸਾਂਸਦ ਦੇ ਵਿੱਚ ਸਾਬਕਾ ਕੇਂਦਰੀ ਮੰਤਰੀ 'ਤੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਵੱਲੋਂ ਵੀ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਆਵਾਜ਼ ਚੁੱਕੀ ਜਾ ਰਹੀ ਹੈ।