ਮਹਿੰਗਾਈ ਨੂੰ ਲੈ ਕੇ ਅਕਾਲੀ ਦਲ ਸੰਯੁਕਤ ਨੇ ਕੀਤਾ ਪ੍ਰਦਰਸ਼ਨ - ਡੀਜ਼ਲ
ਬਠਿੰਡਾ:ਪੈਟਰੋਲ ਅਤੇ ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਖਿਲਾਫ ਬਠਿੰਡਾ ਵਿਖੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ (Shiromani Akali Dal United) ਵੱਲੋਂ ਕੇਂਦਰ ਸਰਕਾਰ (Central Government) ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਭੋਲਾ ਸਿੰਘ ਨੇ ਕਿਹਾ ਕਿ ਲਗਾਤਾਰ ਵਧ ਰਹੀਆਂ ਤੇਲ ਦੀਆਂ ਕੀਮਤਾਂ ਕਾਰਨ ਹਰ ਵਰਗ ਪ੍ਰੇਸ਼ਾਨ ਹੈ ਅਤੇ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ (Central Government) ਨੂੰ ਤੇਲ ਦੀਆਂ ਵਧਦੀਆਂ ਕੀਮਤਾਂ ਨੂੰ ਕੰਟਰੋਲ ਕਰਨਾ ਚਾਹੀਦਾ ਹੈ ਤਾਂ ਜੋ ਹਰ ਵਰਗ ਨੂੰ ਰਾਹਤ ਦਿੱਤੀ ਜਾ ਸਕੇ।