ਮਾਨਸਾ 'ਚ ਮੁਲਾਜ਼ਮਾਂ ਵੱਲੋਂ ਪੇ ਕਮਿਸ਼ਨ ਨੂੰ ਲੈ ਕੇ ਪ੍ਰਦਰਸ਼ਨ
ਮਾਨਸਾ: ਮਨਿਸਟਰੀਅਲ ਮੁਲਾਜ਼ਮਾਂ (Employees) ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਮਾਨਸਾ ਦੇ ਵਿੱਚ ਸਾਰੀਆਂ ਜੱਥੇਬੰਦੀਆ ਨਾਲ ਮਿਲ ਕੇ ਪੰਜਾਬ ਸਰਕਾਰ (Government of Punjab) ਦੇ ਖਿਲਾਫ ਨਾਅਰੇਬਾਜੀ ਕੀਤੀ।ਇਸ ਮੌਕੇ ਮੁਲਾਜ਼ਮਾਂ ਨੇ ਕਿਹਾ ਕਿ ਬੇਸ਼ੱਕ ਸਰਕਾਰ ਵੱਲੋਂ ਉਨ੍ਹਾਂ ਦੀਆਂ ਕੁਝ ਮੰਗਾਂ ਮੰਨ ਲਈਆਂ ਹਨ ਪਰ ਪੇ ਕਮਿਸ਼ਨ (Pay Commission)ਦੀ ਰਿਪੋਰਟ ਅਧੂਰੀ ਦਿੱੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਜਲਦ ਹੀ ਉਨ੍ਹਾਂ ਦੀਆਂ ਅਧੂਰੀਆਂ ਮੰਗਾਂ ਨੂੰ ਵੀ ਪੂਰਾ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਦੇ ਵਿਚ ਮਨਿਸਟਰੀਅਲ ਕਰਮਚਾਰੀਆਂ ਵੱਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ ਅਤੇ ਪੇ ਕਮਿਸ਼ਨ ਦੀ ਰਿਪੋਰਟ ਵਿਚ ਸੋਧ ਕੀਤੀ ਜਾਵੇ।ਉਨ੍ਹਾਂ ਦਾ ਕਹਿਣਾ ਕਿ ਪੈਨਸ਼ਨ ਸਕੀਮ ਨੂੰ ਮੁੜ ਲਾਗੂ ਕੀਤਾ ਜਾਵੇ।