ਨਰਮੇ ਦੀ ਖ਼ਰਾਬ ਹੋਈ ਫ਼ਸਲ ਦੀ ਗਿਰਦਾਵਰੀ ਤੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਧਰਨਾ ਪ੍ਰਦਰਸ਼ਨ - ਗੁਲਾਬੀ ਸੁੰਡੀ
ਮਾਨਸਾ: ਮਾਲਵਾ ਖੇਤਰ ਦੇ ਵਿੱਚ ਇਸ ਵਾਰ ਫਿਰ ਖ਼ਰਾਬ ਹੋ ਚੁੱਕੀ ਗੁਲਾਬੀ ਸੁੰਡੀ ਦੇ ਕਾਰਨ ਨਰਮੇ ਦੀ ਫਸਲ (soft crop) ਦੀ ਤੁਰੰਤ ਗਿਰਦਾਵਰੀ ਕਰਕੇ ਮੁਆਵਜ਼ਾ ਦੇਣ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ (Bharatiya Kisan Union Sidhupur) ਵੱਲੋਂ ਰੋਸ ਪ੍ਰਦਰਸ਼ਨ (protest) ਕੀਤਾ ਗਿਆ ਹੈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ (Punjab Govt) ਦੇ ਨਾਮ ਮੰਗ ਪੱਤਰ ਭੇਜਿਆ ਗਿਆ। ਬੀ.ਕੇ.ਯੂ. ਸਿੱਧੂਪੁਰ ਦੇ ਸੂਬਾ ਜਨਰਲ ਸਕੱਤਰ (BKU State General Secretary of Sidhupur) ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ (Punjab Govt) ਨੇ ਜਲਦ ਹੀ ਕਿਸਾਨਾਂ (Farmers) ਨੂੰ ਮੁਆਵਜ਼ਾ ਨਹੀਂ ਦਿੱਤਾ ਤਾਂ ਆਉਣ ਵਾਲੇ ਸਮੇਂ ਅੰਦਰ ਪੰਜਾਬ ਸਰਕਾਰ (Punjab Govt) ਖ਼ਿਲਾਫ਼ ਹੋਰ ਤੇਜ਼ ਸੰਘਰਸ਼ ਕੀਤਾ ਜਾਵੇਗਾ।