ਪੰਜਾਬ

punjab

ETV Bharat / videos

ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਖਿਲਾਫ ਮਾਨਸਾ 'ਚ ਕੀਤਾ ਗਿਆ ਰੋਸ ਪ੍ਰਦਰਸ਼ਨ

By

Published : May 9, 2022, 5:27 PM IST

ਮਾਨਸਾ: ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ਼ ਮਾਨਸਾ ਵਿਖੇ ਜ਼ਿਲ੍ਹਾ ਕਚਹਿਰੀ ਵਿਚ ਪ੍ਰਦਰਸ਼ਨ ਕਰਕੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੰਗ ਪੱਤਰ ਦਿੱਤਾ ਗਿਆ। ਅਕਾਲੀ ਦਲ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਬਦਲਾਅ ਦੇ ਨਾਮ ਤੇ ਪੰਜਾਬ ਦੇ ਲੋਕਾਂ ਨੇ ਸਰਕਾਰ ਚੁਣੀ ਸੀ ਪਰ ਇਸ ਸਰਕਾਰ ਨੇ ਪੰਜਾਬ ਦਾ ਅੱਜ ਹਰ ਵਰਗ ਇਸ ਸਰਕਾਰ ਤੋਂ ਦੁਖੀ ਹੈ। ਮਾਨਸਾ ਵਿਖੇ ਪ੍ਰਦਰਸ਼ਨ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਦਿਲਰਾਜ ਸਿੰਘ ਭੂੰਦੜ ਅਤੇ ਇਸਤਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸਿਮਰਜੀਤ ਕੌਰ ਸਿੰਮੀ ਨੇ ਕਿਹਾ ਕਿ ਪੰਜਾਬ ਦੇ ਵਿੱਚ ਲੋਕਾਂ ਨੇ ਇੱਕ ਨਵਾਂ ਬਦਲ ਲਿਆਂਦਾ ਸੀ। ਜਿਸ ਨੂੰ ਦੂਸਰੀਆਂ ਪਾਰਟੀਆਂ ਵੱਲੋਂ ਵੀ ਸਵੀਕਾਰ ਕੀਤਾ ਗਿਆ ਅੱਜ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਹਰ ਵਰਗ ਦੁਖੀ ਹੈ ਕਿਉਂਕਿ ਬਿਜਲੀ ਦੇ ਨਾਲ ਜਿੱਥੇ ਕਿਸਾਨ ਮਜ਼ਦੂਰ ਵਪਾਰੀ ਦੁਕਾਨਦਾਰ ਦੁਖੀ ਹੈ। ਬਿਜਲੀ ਦਾ ਵੱਡਾ ਸੰਕਟ ਹੈ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਨੂੰ ਬਿਜਲੀ ਸਰਪਲੱਸ ਬਣਾਇਆ ਗਿਆ ਸੀ ਪਰ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ ਪੰਜਾਬ ਦਾ ਹਰ ਵਰਗ ਦੁਖੀ ਹੈ।

ABOUT THE AUTHOR

...view details