ਝੋਨੇ ਦੀ ਲਵਾਈ ਦੀ ਤਰੀਕ ਵਿਰੁੱਧ ਕਿਸਾਨਾਂ ਵੱਲੋ ਰੋਸ ਪ੍ਰਦਰਸ਼ਨ - 5 ਜੋਨਾਂ ਵਿੱਚ ਵੰਡ ਕੇ ਝੋਨੇ ਦੀ ਲਵਾਈ
ਤਰਨਤਾਰਨ: ਪੰਜਾਬ ਸਰਕਾਰ ਵੱਲੋਂ ਸੂਬੇ ਨੂੰ 5 ਜੋਨਾਂ ਵਿੱਚ ਵੰਡ ਕੇ ਝੋਨੇ ਦੀ ਲਵਾਈ ਦੀਆਂ ਤਰੀਕ 18 ਤੋਂ 26 ਜੂਨ ਤੱਕ ਤਹਿ ਕਰ ਦਿੱਤੀ ਗਈ ਹੈ। ਸਰਕਾਰ ਦੇ ਇਸ ਫੈਸਲੇ ਦਾ ਸੂਬੇ ਭਰ ਦੇ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਸਰਕਾਰ ਦੇ ਇਸ ਫੈਸਲੇ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਅੱਜ ਕਿਸਾਨ ਆਗੂ ਦਿਆਲ ਸਿੰਘ ਮੀਆਂਵਿੰਡ ਤੇ ਕਿਸਾਨ ਆਗੂ ਮੁਖਤਾਰ ਸਿੰਘ ਬਿਹਾਰੀਪੁਰ ਦੀ ਅਗਵਾਈ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ਖ਼ਿਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ ਗਈ।