ਬਠਿੰਡਾ ਵਿੱਚ ਡੇਂਗੂ ਦੇ ਵੱਧ ਰਹੇ ਮਾਮਲੇ, ਸਰਕਾਰ ਵਲੋਂ ਮੁਫ਼ਤ ਇਲਾਜ ਦੇ ਦਾਅਵੇ ਖੋਖਲੇ
ਜ਼ਿਲ੍ਹੇ ਵਿੱਚ ਡੇਂਗੂ ਅਤੇ ਮਲੇਰੀਆ ਦੇ ਮਰੀਜ਼ ਲਗਾਤਾਰ ਵੱਧ ਰਹੇ ਹਨ। ਸਰਕਾਰ ਵਲੋਂ ਸਿਵਲ ਹਸਪਤਾਲ ਵਿੱਚ ਮੁਫ਼ਤ ਇਲਾਜ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਮਰੀਜ਼ਾਂ ਨੂੰ ਜਦੋਂ ਜਾ ਕੇ ਪੁੱਛਿਆ ਤਾਂ, ਅਸਲੀਅਤ ਕੁੱਝ ਹੋਰ ਹੀ ਸਾਹਮਣੇ ਆ ਰਹੀ ਹੈ। ਇੱਥੋ ਦੇ ਸਿਵਲ ਸਰਜਨ ਡਾ. ਅਨੁਪਮਾ ਸ਼ਰਮਾ ਨੇ ਦੱਸਿਆ ਕਿ ਡੇਂਗੂ ਦੇ ਜ਼ਿਲ੍ਹੇ ਵਿੱਚ 16 ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਹਸਪਤਾਲ ਵਿੱਚ ਮਰੀਜ਼ਾਂ ਦਾ ਇਲਾਜ ਕਰਵਾਉਣ ਆਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਾਰੀਆਂ ਦਵਾਈਆਂ ਹਸਪਤਾਲ ਵਿੱਚੋਂ ਨਹੀਂ ਮਿਲਦੀਆਂ ਹਨ। ਦੂਜੇ ਪਾਸੇ, ਸਿਵਲ ਸਰਜਨ ਡਾ. ਅਨੁਪਮਾ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਦੀ ਟੀਮਾਂ ਲਗਾਤਾਰ ਜ਼ਿਲ੍ਹੇ ਵਿੱਚ ਪ੍ਰਚਾਰ ਕਰਨ ਵਿੱਚ ਜੁਟੀਆਂ ਹਨ, ਕਿ ਕਿਵੇਂ ਲੋਕ ਡੇਂਗੂ ਦੀ ਮਾਰ ਤੋਂ ਬੱਚ ਸਕਣ।