ਡੀਪੂ ਹੋਲਡਰਾਂ ਨੇ ਮੀਡੀਆ ਸਾਹਮਣਾ ਦੱਸਿਆ ਆਪਣਾ ਹਾਲ - ਡੀਪੂ ਹੋਲਡਰਾਂ
ਤਰਨਤਾਰਨ: ਜ਼ਿਲ੍ਹਾ ਤਰਨਤਾਰਨ ਦੇ ਅਧੀਨ ਸੈਂਟਰ ਭਿੱਖੀਵਿੰਡ, ਖਾਲੜਾ, ਅਮਰਕੋਟ ਅਤੇ ਖੇਮਕਰਨ ਦੇ ਡੀਪੂ ਹੋਲਡਰਾਂ ਨੇ ਸਮੇਂ ਦੀਆਂ ਸਰਕਾਰਾਂ ਨੂੰ ਕੋਸਿਆ ਅਤੇ ਕਿਹਾ ਕਿ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ। ਉਹਨਾਂ ਨੇ ਕਿਹਾ ਕਿ ਆਪਣੀ ਜੇਬ ਵਿੱਚੋਂ ਪੈਸੇ ਖ਼ਰਚ ਕੇ ਲਾਭਪਾਤਰੀਆਂ ਨੂੰ ਕਣਕ ਵੰਡੀ ਜਾ ਰਹੀ ਹੈ। ਇਸ ਮੌਕੇ ਇਕੱਤਰ ਹੋਏ ਡੀਪੂ ਹੋਲਡਰਾਂ ਦੀਆਂ ਮੰਗਾਂ ਨੂੰ ਮੰਨਿਆ ਨਹੀਂ ਜਾ ਰਿਹਾ। ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਿਹਾ ਜਾ ਰਿਹਾ ਹੈ ਕਿ ਲਾਭਪਾਤਰੀਆਂ ਨੂੰ ਘਰ ਘਰ ਕਣਕ ਮੁਹੱਈਆ ਕਰਵਾਈ ਜਾਵੇ। ਉਹਨਾਂ ਕਿਹਾ ਕਿ ਸਰਕਾਰ ਡੀਪੂ 'ਤੇ ਤਾਂ ਕਣਕ ਮੁਹੱਈਆ ਕਰਵਾ ਨਹੀਂ ਸਕੀ, ਘਰ ਘਰ ਮੁਹੱਈਆ ਕਰਵਾਉਣੀ ਬਹੁਤ ਮੁਸ਼ਕਲ ਹੈ। ਅਸੀਂ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਨ ਨੂੰ ਤਿਆਰ ਹਾਂ। ਜੇਕਰ ਕੋਈ ਯੋਗ ਪ੍ਰਬੰਧ ਕੀਤਾ ਜਾਵੇ।