307 ਦੇ ਮਾਮਲੇ ਦਰਜ ਕਰਨ ਦੇ ਬਾਵਜੂਦ ਵੀ ਜਿੱਤਿਆ ਅਕਾਲੀ ਦਲ: ਵਿਧਾਇਕ ਬਰਕੰਦੀ - 10 ਸੀਟਾਂ ਹਾਸਿਲ ਕੀਤੀਆਂ
ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਰੋਜ਼ੀ ਬਰਕੰਦੀ ਨੇ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਦੀਆਂ 30 ਸੀਟਾਂ ਚੋਂ 10 ਸੀਟਾਂ ਹਾਸਿਲ ਕੀਤੀਆਂ ਹਨ ਜੋ ਬਹੁਤ ਹੀ ਮਾਣ ਵਾਲੀ ਗੱਲ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ 307 ਦੇ ਮਾਮਲੇ ਦਰਜ ਹੋਣ ਤੋਂ ਬਾਅਦ ਵੀ ਅਕਾਲੀ ਦਲ ਨੂੰ ਜਿੱਤ ਹਾਸਿਲ ਹੋਈ ਹੈ। ਮਾਮਲੇ ਦਰਜ ਹੋਣ ਦੇ ਬਾਵਜੂਦ ਵੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਵੱਲੋਂ ਹਿੰਮਤ ਨਾਲ ਚੋਣ ਲੜੀ ਗਈ ਹੈ। ਨਾਲ ਹੀ ਅਕਾਲੀ ਦਲ ਦੇ ਉਮੀਦਵਾਰਾਂ ਨੇ ਕਾਂਗਰਸ ਦੇ ਉਮੀਦਵਾਰਾਂ ਨੂੰ ਕਰੜੀ ਟੱਕਰ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਤੇ ਪਰਚੇ ਵੀ ਦਰਜ ਹੋਏ ਹਨ ਫਿਰ ਵੀ ਉਨ੍ਹਾਂ ਨੇ 10 ਸੀਟਾਂ ਆਪਣੇ ਨਾਂਅ ਕੀਤੀਆਂ।