ਪੇਸ਼ੀ ਤੋਂ ਬਾਅਦ ਮੁਲਜ਼ਮ ਲੈ ਕੇ ਜਾ ਰਹੀ ਪੁਲਿਸ ਦੀ ਗ੍ਰਿਫਤ ’ਚੋਂ ਹਵਾਲਾਤੀ ਫਰਾਰ - ਹਿਮਾਚਲ ਦੇ ਪੁਲਿਸ
ਪਠਾਨਕੋਟ: ਸ਼ਨੀਵਾਰ ਨੂੰ ਪਠਾਨਕੋਟ ਅਦਾਲਤੀ ਕੰਪਲੈਕਸ ਵਿੱਚ ਉਸ ਸਮੇਂ ਹਫੜਾ-ਦਫੜੀ ਮੱਚ ਗਈ ਜਦੋਂ ਇੱਕ ਹਵਾਲਾਤੀ ਨੂੰ ਧਰਮਸ਼ਾਲਾ ਤੋਂ ਪਠਾਨਕੋਟ ਦੀ ਅਦਾਲਤ ਵਿੱਚ ਪ੍ਰੋਡਕਸ਼ਨ ਵਾਰੰਟ ’ਤੇ ਪੇਸ਼ ਕਰਨ ਤੋਂ ਬਾਅਦ ਜਦੋਂ ਹਿਮਾਚਲ ਪੁਲਿਸ ਦੇ ਮੁਲਾਜ਼ਮਾਂ ਨੇ ਉਸ ਨੂੰ ਬਾਹਰ ਲਿਆਂਦਾ ਤਾਂ ਉਹ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਹਵਾਲਾਤੀ ਫਰਾਰ ਹੋ ਗਿਆ। ਹਿਮਾਚਲ ਦੇ ਪੁਲਿਸ ਮੁਲਾਜ਼ਮਾਂ ਵੱਲੋਂ ਗਯਾ ਨੂੰ ਲੱਭਣ ਲਈ ਕੀਤੀ ਗਈ, ਪਰ ਜਦੋਂ ਉਹ ਕਾਬੂ ਨਾ ਆਇਆ ਤਾਂ ਉਨ੍ਹਾਂ ਨੇ ਸਬੰਧਿਤ ਥਾਣੇ 'ਚ ਸ਼ਿਕਾਇਤ ਦਿੱਤੀ। ਜਿੱਥੇ ਫਰਾਰ ਹਵਾਲਾਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਭਗੌੜਾ ਹਵਾਲਾਤੀ ਕਤਲ ਦੀ ਕੋਸ਼ਿਸ਼ ਅਤੇ ਆਰਮਜ਼ ਐਕਟ ਦੇ ਕਈ ਕੇਸਾਂ ਵਿੱਚ ਨਾਮਜ਼ਦ ਹੈ, ਜਿਸ ਨੂੰ ਅਦਾਲਤ ਵਿੱਚ ਪੇਸ਼ ਕਰਨ ਲਈ ਹਿਮਾਚਲ ਪੁਲਿਸ ਪਠਾਨਕੋਟ ਆਈ ਸੀ, ਜਿੱਥੇ ਉਹ ਚਕਮਾ ਦੇ ਕੇ ਫਰਾਰ ਹੋ ਗਿਆ, ਪੁਲਿਸ ਨੇ ਇਨ੍ਹਾਂ ਗੱਲਾਂ ਦਾ ਖੁਲਾਸਾ ਕੀਤਾ ਹੈ।