ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਧਰਨਾ - ਮੰਗਾਂ ਨੂੰ ਲੈ ਕੇ ਧਰਨਾ ਸ਼ੁਰੂ
ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਦੇ ਸਾਹਮਣੇ ਕਲਰਕ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਉਨ੍ਹਾਂ ਵਲੋਂ ਪੰਜਾਬ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ। ਉਨ੍ਹਾਂ ਕਿਹਾ ਕਿ ਨਾ ਤਾਂ ਪਿਛਲੀ ਸਰਕਾਰ 'ਚ ਉਨ੍ਹਾਂ ਦੀ ਗੱਲ ਸੁਣੀ ਗਈ ਅਤੇ ਨਾ ਹੀ ਹੁਣ ਸੁਣੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਬਣਨ ਤੋਂ ਪਹਿਲਾਂ ਕਹਿ ਰਹੇ ਸਨ ਕਿ ਜੇਕਰ ਪੰਜਾਬ ਵਿੱਚ ਸਾਡੀ ਸਰਕਾਰ ਬਣਦੀ ਹੈ ਤਾਂ ਅਸੀਂ ਪੰਜਾਬ ਵਿੱਚ ਧਰਨਾ ਪ੍ਰਦਰਸ਼ਨ ਨਹੀਂ ਹੋਣ ਦੇਵਾਂਗੇ, ਪਰ 1 ਮਹੀਨੇ ਤੋਂ ਅਸੀਂ ਵਿਧਾਇਕ ਅਤੇ ਮੰਤਰੀ ਨੂੰ ਮਿਲਣ ਲਈ ਗੇੜੇ ਮਾਰ ਰਹੇ ਹਾਂ, ਪਰ ਕੋਈ ਨਹੀਂ ਮਿਲ ਰਿਹਾ। ਜਿਸ ਦੇ ਚੱਲਦਿਆਂ ਸੰਗਰੂਰ ਪਹੁੰਚ ਕੇ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨਾ ਸ਼ੁਰੂ ਕਰ ਦਿੱਤਾ।