ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਵੱਲੋਂ ਲਗਾਇਆ ਗਿਆ ਧਰਨਾ - District Sri Fatehgarh Sahib
ਸ੍ਰੀ ਫਤਿਹਗੜ੍ਹ ਸਾਹਿਬ: ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਵੱਲੋਂ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਨ੍ਹਾਂ ਨੇ ਕਿਹਾ ਕਿ ਜੇਕਰ ਸਾਡੀਆਂ ਮੰਗਾਂ ‘ਤੇ ਸਰਕਾਰ ਨੇ ਜਲਦ ਕੋਈ ਫੈਸਲਾ ਨਾ ਲਿਆ ਤਾਂ 28 ਜੂਨ ਜੱਥੇਬੰਦੀ ਵੱਲੋਂ ਵਿਧਾਨਸਭਾ ਦਾ ਘਿਰਾਓ ਕੀਤਾ ਜਾਵੇਗੀ। ਜ਼ਿਲ੍ਹੇ ਸ੍ਰੀ ਫਤਿਹਗੜ੍ਹ ਸਾਹਿਬ (District Sri Fatehgarh Sahib) ਕਮੇਟੀ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ (Deputy Commissioner's Office) ਦੇ ਬਾਹਰ ਦਿੱਤੇ ਜਾ ਰਹੇ ਧਰਨੇ ਦੀ ਅਗਵਾਈ ਕਰ ਰਹੇ ਸਨ, ਰਣਦੀਪ ਸਿੰਘ ਅਤੇ ਅਵਤਾਰ ਸਿੰਘ ਚੀਮਾ ਨੇ ਕਿਹਾ ਕਿ ਮੁਲਾਜ਼ਮ ਵਰਗ ਨੂੰ ਪੰਜਾਬ 'ਚ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਬਹੁਤ ਉਮੀਦਾਂ ਸਨ, ਪਰ ਸਰਕਾਰ ਮੁਲਾਜ਼ਮ ਮੰਗਾਂ ਦੇ ਹੱਲ ਪ੍ਰਤੀ ਗੰਭੀਰ ਨਹੀਂ ਹੈ ਕਿਉਂਕਿ 'ਆਪ' ਸਰਕਾਰ ਵਲੋਂ ਮੁਲਾਜ਼ਮਾਂ ਦੀ ਲੰਮੇ ਸਮੇਂ ਤੋਂ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਦੀ ਲਟਕ ਰਹੀ ਮੰਗ ਵੱਲ ਵੀ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।