ਹਜ਼ਾਰਾਂ ਏਕੜ ਹੋ ਰਹੀ ਹੈ ਝੋਨੇ ਦੀ ਸਿੱਧੀ ਬਿਜਾਈ - ਝੋਨੇ ਦੀ ਸਿੱਧੀ ਬਿਜਾਈ
🎬 Watch Now: Feature Video
ਤਰਨਤਾਰਨ: ਵਿਧਾਨ ਸਭਾ ਹਲਕਾ ਪੱਟੀ ਤੋਂ ਵਿਧਾਇਕ (MLA from Vidhan Sabha constituency) ਅਤੇ ਪੰਜਾਬ ਟਰਾਂਸਪੋਰਟ ਮੰਤਰੀ (Punjab Transport Minister) ਲਾਲਜੀਤ ਸਿੰਘ ਭੁੱਲਰ ਵੱਲੋਂ ਹਲਕਾ ਪੱਟੀ ਦੇ ਵੱਖ-ਵੱਖ ਪਿੰਡਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਪਿੰਡ ਸਰਹਾਲੀ ਮੰਡ (Village Sarhali Mand) ਵਿਖੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਪੰਜਾਬ (Chief Minister of Punjab) ਵੱਲੋਂ ਪੰਜਾਬ ਦੇ ਪਾਣੀ ਨੂੰ ਬਚਾਉਣ ਲਈ ਜੋ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਕਿਹਾ ਗਿਆ ਹੈ, ਉਸ ‘ਚ ਕਿਸਾਨਾਂ ਦੇ ਸਹਿਯੋਗ ਦੀ ਬਹੁਤ ਲੋੜ ਹੈ। ਇਸ ਲਈ ਕਿਸਾਨਾਂ ਨੂੰ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ ਤਾਂ ਜੋ ਪੰਜਾਬ ਦੇ ਕੁਦਰਤੀ ਸੋਮੇ ਜਿਵੇਂ ਹਵਾ ਪਾਣੀ ਤੇ ਮਿੱਟੀ ਨੂੰ ਬਚਾਇਆ ਜਾ ਸਕੇ।