ਕਾਨਫਰੰਸ 'ਚ ਸਮਾਜਿਕ ਕੁਰੀਤੀਆਂ ਨੂੰ ਲੈ ਕੇ ਕੀਤੇ ਗਏ ਵਿਚਾਰ ਵਟਾਂਦਰੇ - Social norms
ਫਿਰੋਜ਼ਪੁਰ: ਜ਼ੀਰਾ ਦੇ ਪਿੰਡ ਮਰਖਾਈ ਵਿੱਚ ਰਮਨਦੀਪ ਕੌਰ ਮਰਖਾਈ ਦੇ ਘਰ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਵੱਲੋਂ ਇਕ ਸਾਂਝੀ ਮੀਟਿੰਗ ਕੀਤੀ ਗਈ।ਜਿਸ ਵਿਚ ਵੱਖ ਵੱਖ ਆਗੂਆਂ ਵੱਲੋਂ ਸਮਾਜਿਕ ਕੁਰੀਤੀਆਂ (Social norms)ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ।ਇਸ ਕਾਨਫਰੰਸ (conference) ਵਿਚ ਇਕ ਸਾਂਝੀ ਜਥੇਬੰਦੀ ਬਣਾ ਕੇ ਸਮਾਜ ਦੀ ਸੇਵਾ ਕਰਨ ਦੇ ਵਿਸ਼ੇ ਉਤੇ ਜ਼ੋਰ ਦਿੱਤਾ ਗਿਆ।ਇਸ ਮੌਕੇ ਰਮਨਦੀਪ ਕੌਰ ਨੇ ਕਿਹਾ ਹੈ ਕਿ ਸਮਾਜ ਵਿਚ ਨਸ਼ੇ ਦੀ ਕੁਰੀਤੀ, ਦਾਜ ਦੀ ਕੁਰੀਤੀ ਅਤੇ ਕਿਸਾਨਾਂ ਦੇ ਮਸਲਿਆਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ ਹੈ।ਕਾਨਫਰੰਸ ਵਿਚ ਵੱਖ ਵੱਖ ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ ਨੇ ਸ਼ਿਰਕਤ ਕੀਤੀ।