ਡਾਕਟਰਾਂ ਨੇ ਸਾੜਿਆ ਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਪੁਤਲਾ
ਅੰਮ੍ਰਿਤਸਰ: 6ਵੇਂ ਪੇਅ ਕਮਿਸ਼ਨ ਨੂੰ ਲੈਕੇ ਡਾਕਟਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹਨ। ਇਸ ਪੇਅ ਕਮਿਸ਼ਨ ਨੂੰ ਲੈਕੇ ਸਿਵਲ ਹਸਪਤਾਲ ਦੇ ਸਰਕਾਰੀ ਮੁਲਾਜ਼ਮਾਂ ਵੱਲੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Finance Minister Manpreet Singh Badal) ਦਾ ਪੁਤਲ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਵੱਲੋਂ ਵਿੱਤ ਮੰਤਰੀ ਦੇ ਪੁਤਲੇ ਦੀ ਜਮ ਕੇ ਛਿੱਤਰ ਪਰੇਡ ਕੀਤੀ ਗਈ। ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਕਿਹਾ, ਕਿ ਕੋਰੋਨਾ (Corona) ਦੌਰਾਨ 24-24 ਘੰਟੇ ਕੰਮ ਕਰਨ ਵਾਲੇ ਡਾਕਟਰਾਂ ਨੂੰ ਇਨਾਮ ਦੇਣ ਦੀ ਬਜਾਏ ਪੰਜਾਬ ਸਰਕਾਰ ਉਨ੍ਹਾਂ ਦੇ ਹੱਕ ਖੋ ਰਹੀ ਹੈ। ਜਿਸ ਨੂੰ ਉਹ ਬਿਲਕੁਲ ਵੀ ਬਰਦਾਸ਼ ਨਹੀਂ ਕਰਨਗੇ। ਉਨ੍ਹਾਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਜਲਦ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ, ਤਾਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਪੱਧਰ ‘ਤੇ ਸੰਘਰਸ਼ ਕੀਤਾ ਜਾਵੇਗਾ।
Last Updated : Jul 14, 2021, 8:03 PM IST