ਅੰਮ੍ਰਿਤਸਰ 'ਚ ਲਾਵਾਰਿਸ ਲਾਸ਼ਾਂ ਦਾ ਸਸਕਾਰ ਕਰਨ ਲਈ ਡਾਕਟਰ ਆਏ ਅੱਗੇ - unclaimed body in Amritsar
ਅੰਮ੍ਰਿਤਸਰ: ਕੋਰੋਨਾ ਮਹਾਂਮਾਰੀ ਦੇ ਚਲਦੇ ਲੋਕ ਆਪਣੇ ਪਰਿਵਾਰਿਕ ਮੈਂਬਰਾਂ ਦਾ ਸਸਕਾਰ ਕਰਨ ਤੋਂ ਪਿੱਛੇ ਹਟ ਰਹੇ ਹਨ ਪਰ ਅਜਿਹੇ ਮੁਸ਼ਕਲ ਸਮੇਂ ਵਿਚ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਦੇ ਮਾਹਰ ਡਾਕਟਰ ਅੱਗੇ ਆਏ ਹਨ। ਸਿਵਲ ਹਸਪਤਾਲ ਦੇ ਡਾਕਟਰ ਲਾਵਾਰਿਸ ਲਾਸ਼ਾਂ ਦੀਆਂ ਸਾਰੀਆਂ ਰਸਮਾਂ ਪੂਰੀਆਂ ਕਰਨ ਤੋਂ ਬਾਅਦ ਉਨ੍ਹਾਂ ਦਾ ਸਸਕਾਰ ਕਰ ਰਹੇ ਹਨ। ਇਸ ਤਹਿਤ ਹੀ ਅੰਮ੍ਰਿਤਸਰ ਦੀ ਰੇਲਵੇ ਲਾਈਨ 'ਤੇ ਇੱਕ ਲਾਵਾਰਿਸ ਲਾਸ਼ ਮਿਲੀ ਤੇ 72 ਘੰਟਿਆਂ ਤੱਕ ਲਾਸ਼ ਦੇ ਵਾਰਿਸ ਦਾ ਪਤਾ ਨਾ ਲੱਗਣ ਤੋਂ ਬਾਅਦ ਸਰਕਾਰੀ ਹਸਪਤਾਲ ਦੇ ਡਾਕਟਰਾਂ ਨੇ ਲਾਸ਼ ਦਾ ਪੋਸਟਮਾਰਟਮ ਕਰਕੇ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਕੀਤਾ।