ਪੰਜਾਬ ਸਰਕਾਰ ਖ਼ਿਲਾਫ਼ ਡਾਕਟਰਾਂ ਦਾ ਪ੍ਰਦਰਸ਼ਨ - Minister of Finance
ਸ੍ਰੀ ਫਤਿਹਗੜ੍ਹ ਸਾਹਿਬ: ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਲਾਗੂ ਕੀਤੇ ਗਏ, 6ਵੇਂ ਪੇਅ ਕਮਿਸ਼ਨ (6th Pay Commission) ਦੀ ਰਿਪੋਰਟ ਦੌਰਾਨ ਡਾਕਟਰਾਂ ਦੀਆਂ ਤਨਖਾਹਾਂ ਵਧਾਏ ਜਾਣ ਦੀ ਥਾਂ ਤਨਖਾਹਾਂ ਘਟਾਏ ਜਾਣ ਦੇ ਰੋਸ ਵਜੋਂ ਅੱਜ ਸਿਵਲ ਹਸਪਤਾਲ (Civil Hospital) ਸ੍ਰੀ ਫਤਹਿਗੜ੍ਹ ਸਾਹਿਬ ਦੇ ਡਾਕਟਰਾਂ ਪੀ.ਸੀ.ਐੱਮ.ਐੱਸ. ਐਸੋਸੀਏਸ਼ਨ ਵੱਲੋਂ ਆਪਣਾ ਕੰਮਕਾਰ ਠੱਪ ਕਰਕੇ ਪੰਜਾਬ ਸਰਕਾਰ (Government of Punjab) ‘ਤੇ ਖਜ਼ਾਨਾ ਮੰਤਰੀ (Minister of Finance) ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦੇ ਹੋਏ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਕਿਹਾ, ਕਿ ਕੋਰੋਨਾ ਕਾਲ ਵਿੱਚ ਪੰਜਾਬ ਦੇ ਡਾਕਟਰਾਂ ਨੇ 24-24 ਘੰਟੇ ਕੰਮ ਕੀਤਾ ਹੈ। ਪਰ ਸਰਕਾਰ ਵੱਲੋਂ ਉਨ੍ਹਾਂ ਨੂੰ ਇਨਾਮ ਦੇਣ ਦੀ ਥਾ ਉਨ੍ਹਾਂ ਦੀਆਂ ਤਨਖਾਹਾਂ ਵਿੱਚ ਭਾਰੀ ਕਟੌਤੀ ਕੀਤੀ ਜਾ ਰਹੀ ਹੈ। ਡਾਕਟਰਾਂ ਵੱਲੋਂ ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ।