ਮਾਂ-ਪੁੱਤ ਦਾ ਕਤਲ ਕਰਨ ਤੋਂ ਬਾਅਦ ਦੋਸ਼ੀ ਫਰਾਰ - ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ
ਜਲੰਧਰ: ਕਸਬਾ ਲੋਹੀਆ ਦੇ ਨਜ਼ਦੀਕ ਅਲੀਵਾਲ ਪਿੰਡ ਵਿੱਚ ਦੋਹਰੇ ਕਤਲ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ। ਪਿੰਡ ਵਿੱਚ ਦੋਹਰੇ ਕਤਲ ਕਾਰਨ ਲੋਕਾਂ ਦੇ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਐਸਐਸਪੀ ਹਿੱਕ ਸੰਦੀਪ ਗਰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਘਟਨਾ ਹੈ ਪਰ ਅਜੇ ਤੱਕ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਸਾਰੇ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਕਿਉਂਕਿ ਘਰ ਵਿੱਚ ਮਾਂ ਅਤੇ ਪੁੱਤਰ ਰਹਿੰਦੇ ਸਨ। ਮਾਂ ਦੀ ਲਾਸ਼ ਘਰ ਦੇ ਅੰਦਰ ਬਿਸਤਰੇ 'ਤੇ ਪਈ ਸੀ, ਜਦੋਂ ਕਿ ਉਸਦੇ ਬੇਟੇ ਦੀ ਲਾਸ਼ ਘਰ ਤੋਂ ਕੁੱਝ ਦੂਰੀ 'ਤੇ ਖੇਤਾਂ 'ਚ ਮਿਲੀ ਹੈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜਿਆ। ਉਨ੍ਹਾਂ ਕਿਹਾ ਕਿ ਅਜੇ ਕਤਲ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਲੱਗੇਗਾ। ਉਨ੍ਹਾਂ ਕਿਹਾ ਕਿ ਜਲਦ ਹੀ ਕਾਤਲਾਂ ਦੀ ਪਛਾਣ ਕਰਕੇ ਗ੍ਰਿਫ਼ਤਾਰ ਕੀਤਾ ਜਾਵੇਗਾ।