'ਜਾਖੜ ਦਾ ਕਾਂਗਰਸ ਪਾਰਚੀ ਨੂੰ ਛੱਡਣਾ ਦੁਖਦਾਈ' - ਛੋਟੇ ਵਰਕਰ ਅਤੇ ਵੱਡੇ ਵਰਕਰਾਂ ਦੀ ਜ਼ਰੂਰਤ
ਅੰਮ੍ਰਿਤਸਰ: ਲੰਬੇ ਸਮੇਂ ਤੋਂ ਕਾਂਗਰਸ ਨਾਲ ਜੁੜੇ ਸੁਨੀਲ ਜਾਖੜ ਕਾਂਗਰਸ ਪਾਰਟੀ ਨੂੰ ਛੱਡ ਗਏ ਹਨ। ਜਿਸ ਤੇ ਕਾਂਗਰਸੀ ਆਗੂ ਡਾ. ਰਾਜ ਕੁਮਾਰ ਵੇਰਕਾ ਦਾ ਬਿਆਨ ਵੀ ਸਾਹਮਣੇ ਆਇਆ ਹੈ। ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਸੁਨੀਲ ਕੁਮਾਰ ਜਾਖੜ ਕਾਂਗਰਸ ਪਾਰਟੀ ਦੇ ਇਕ ਵੱਡੇ ਆਗੂ ਸੀ ਅਤੇ ਉਨ੍ਹਾਂ ਨੂੰ ਪਾਰਟੀ ਨੂੰ ਅਲਵਿਦਾ ਨਹੀਂ ਕਹਿਣਾ ਚਾਹੀਦਾ ਸੀ। ਉਨ੍ਹਾਂ ਨੇ ਕਿਹਾ ਕਿ ਹੁਣ ਇਸ ਸਮੇਂ ਕਾਂਗਰਸ ਪਾਰਟੀ ਨੂੰ ਛੋਟੇ ਵਰਕਰ ਅਤੇ ਵੱਡੇ ਵਰਕਰਾਂ ਦੀ ਜ਼ਰੂਰਤ ਹੈ ਜੋ ਕਿ ਪੰਜਾਬ ਵਿੱਚ ਉਸ ਨੂੰ ਦੁਬਾਰਾ ਖੜ੍ਹਾ ਕਰ ਸਕਣ ਅਤੇ ਸੁਨੀਲ ਜਾਖੜ ਵੱਲੋਂ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿਣਾ ਦੁਖਦਾਈ ਹੈ।