ਜੇਕਰ ਸੀਐੱਮ ਮਾਨ ਸੱਚੇ ਤਾਂ ਕਰਵਾਉਣ ਟੈਸਟ, ਨਹੀਂ ਤਾਂ ਲੋਕ ਨਹੀਂ ਕਰਨਗੇ ਮੁਆਫ਼- ਵੇਰਕਾ
ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਰੋਧੀਆਂ ਵੱਲੋਂ ਘੇਰਿਆ ਜਾ ਰਿਹਾ ਹੈ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗੰਵਤ ਮਾਨ ’ਤੇ ਸ਼ਰਾਬ ਪੀਕੇ ਸ੍ਰੀ ਦਮਦਮਾ ਸਾਹਿਬ ਮੱਥਾ ਟੇਕਣ ਦੇ ਇਲਜ਼ਾਮ ਲਗਾਏ ਹਨ। ਉੱਥੇ ਹੀ ਦੂਜੇ ਪਾਸੇ ਸਾਬਕਾ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਸੀਐੱਮ ਮਾਨ ਨੂੰ ਘੇਰਦੇ ਹੋਏ ਕਿਹਾ ਕਿ ਪੰਜਾਬ ਦੇ ਸੀਐੱਮ ਹੋਣ ਦੇ ਚੱਲਦੇ ਉਹ ਸ਼ਰਾਬ ਪੀ ਕੇ ਗੁਰੂ ਮਹਾਰਾਜ ਦੀ ਹਜ਼ੂਰੀ ਚ ਗਏ ਜੋ ਕਿ ਸਰਾਸਰ ਗਲਤ ਅਤੇ ਨਿੰਦਣਯੋਗ ਹੈ। ਉਨ੍ਹਾਂ ਵੱਲੋਂ ਗੁਰੂ ਘਰ ਦੀ ਮਰਿਆਦਾ ਨੂੰ ਭੰਗ ਕੀਤਾ ਗਿਆ ਹੈ। ਉਹ ਕਿਸ ਤਰ੍ਹਾਂ ਦਾ ਸਦੇਸ਼ ਦੇਣਾ ਚਾਹੁੰਦੇ ਹਨ। ਜੇਕਰ ਉਹ ਸੱਚੇ ਹਨ ਤਾਂ ਉਹ ਆਪਣਾ ਡੋਪ ਟੈਸਟ ਕਰਵਾਉਣ ਪਰ ਜੇਕਰ ਇਹ ਇਲਜ਼ਾਮ ਸੱਚੇ ਸਾਬਿਤ ਹੁੰਦੇ ਹਨ ਤਾਂ ਪੰਜਾਬ ਦੇ ਲੋਕਾ ਉਨ੍ਹਾਂ ਨੂੰ ਕਦੇ ਵੀ ਮੁਆਫ ਨਹੀਂ ਕਰਨਗੇ।