ਨਸ਼ੇੜੀਆਂ ਨੇ ਗੁਰੂ ਘਰ ਦੀ ਗੋਲਕ ਉੱਤੇ ਕੀਤਾ ਹੱਥ ਸਾਫ਼ - Drug addicts stole gulak
ਸੂਬੇ ਭਰ ਵਿੱਚ ਚੋਰੀ ਅਤੇ ਲੁੱਟਖੋਹਾਂ ਦੀ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਇਸੇ ਤਰ੍ਹਾਂ ਦਾ ਮਾਮਲਾ ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਪਿੰਡ ਸੋਹੀਆਂ ਕਲਾਂ ਤੋਂ ਸਾਹਮਣੇ ਆਇਆ ਹੈ ਜਿੱਥੇ ਲੁਟੇਰਿਆਂ ਨੇ ਗੁਰਦੁਆਰਾ ਸਾਹਿਬ ਦੇ ਅੰਦਰੋਂ ਗੋਲਕ ਨੂੰ ਲੁੱਟ ਕੇ ਲੈ ਗਏ। ਇਨ੍ਹਾਂ ਹੀ ਨਹੀਂ ਲੁਟੇਰੇ ਆਪਣੇ ਨਾਲ ਗੋਲਕ ਨੂੰ ਵੀ ਲੈ ਕੇ ਚੱਲੇ ਗਏ। ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ। ਪਿੰਡ ਦੇ ਲੋਕਾਂ ਨੇ ਦੱਸਿਆ ਕਿ ਕੁਝ ਵਿਅਕਤੀ ਨਸ਼ੇ ਦੇ ਆਦੀ ਹਨ ਅਤੇ ਉਹ ਇਸ ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਫਰਾਰ ਹੋ ਗਏ ਹਨ। ਉਨ੍ਹਾਂ ਨੇ ਇਸ ਮਾਮਲੇ ਵਿੱਚ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।
Last Updated : Oct 1, 2022, 11:37 AM IST