ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਗ੍ਰਿਫ਼ਤਾਰ - Drug smuggler arrested with heroin
ਫ਼ਿਰੋਜ਼ਪੁਰ: ਜ਼ੀਰਾ ਪੁਲਿਸ ਨੇ 2 ਦੋਸ਼ੀਆਂ ਨੂੰ ਇੱਕ ਆਲਟੋ ਕਾਰ ਅਤੇ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ (Arrested with 300 grams of heroin) ਕੀਤਾ ਹੈ। ਪੁਲਿਸ ਵੱਲੋਂ ਫੜੀ ਗਈ ਹੈਰੋਇਨ ਦੀ ਕੀਮਤ (The price of heroin) ਡੇਢ ਕਰੋੜ ਦੇ ਕਰੀਬ ਦੱਸੀ ਜਾ ਰਹੀ ਹੈ। ਪੁਲਿਸ ਨੇ ਮੁਲਜ਼ਮ ਤੋਂ ਇੱਕ ਕਾਰ ਵੀ ਬਰਾਮਦ ਕੀਤੀ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਬਚਨ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮ ਨੂੰ ਗਸ਼ਤ ਦੌਰਾਨ ਗ੍ਰਿਫ਼ਤਾਰ (Arrested) ਕੀਤਾ ਹੈ। ਮੁਲਜ਼ਮ ਦੀ ਪਛਾਣ ਹਰਦੀਪ ਸਿੰਘ ਉਰਫ਼ ਗੋਲੀ ਵਜੋ ਹੋਈ ਹੈ।