ਸ਼ਿਲਾਂਗ ਮਾਮਲੇ ਨੂੰ ਲੈ ਕੇ ਮਨਜਿੰਦਰ ਸਿਰਸਾ ਪਹੁੰਚੇ ਗ੍ਰਹਿ ਮੰਤਰਾਲੇ - punjabi
ਸ਼ਿਲਾਂਗ 'ਚ ਰਹਿ ਰਹੇ ਸਿੱਖਾਂ ਅਤੇ ਪੰਜਾਬੀਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ 'ਤੇ ਸਖ਼ਤ ਨੋਟਿਸ ਲੈਂਦਿਆਂ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਸਾਹਮਣੇ ਇਸ ਮੁੱਦੇ ਨੂੰ ਚੁੱਕਿਆ ਸੀ। ਇਸ ਸਬੰਧੀ ਵੀਰਵਾਰ ਨੂੰ ਡੀਐਸਜੀਐਸੀ ਦੇ ਪ੍ਰਧਾਨ ਮਨਜਿੰਦਰ ਸਿਰਸਾ ਦੀ ਅਗਵਾਈ ਹੇਠ ਅਕਾਲੀ ਦਲ ਦਾ ਵਫ਼ਦ ਵੀ ਜੁਆਇੰਟ ਸਕੱਤਰ ਨੂੰ ਮਿਲਿਆ। ਸਿਰਸਾ ਨੇ ਕਿਹਾ ਕਿ ਗ੍ਰਹਿ ਮੰਤਰੀ ਵੱਲੋਂ ਸ਼ਿਲਾਂਗ 'ਚ ਰਹਿੰਦੀਆਂ ਪੰਜਾਬੀਆਂ ਅਤੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇਗਾ।