ਪੁਰਾਣੀ ਰੰਜਿਸ਼ ਦੇ ਚੱਲਦੇ ਚੱਲੀਆਂ ਗੋਲੀਆਂ, ਦੋ ਨੋਜਵਾਨ ਜ਼ਖ਼ਮੀ - ਆਈਲੈਟਸ ਕਰਦੇ ਵਿਦਿਆਰਥੀਆਂ ’ਤੇ ਗੋਲੀਆਂ
ਤਰਨਤਾਰਨ: ਜ਼ਿਲ੍ਹੇ ’ਚ ਫੋਕਲ ਪੁਆਇੰਟ ਦੇ ਕੋਲ ਆਈਲੈਟਸ ਕਰਦੇ ਵਿਦਿਆਰਥੀਆਂ ’ਤੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਦੋ ਨੌਜਵਾਨ ਜ਼ਖਮੀ ਹੋ ਗਏ। ਇਹ ਮਾਮਲਾ ਪੁਰਾਣੀ ਰੰਜ਼ਿਸ਼ ਦਾ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਿਕ ਜ਼ਖਮੀ ਨੌਜਵਾਨਾਂ ਨੂੰ ਤੁਰੰਤ ਹੀ ਤਰਨਤਾਰਨ ਦੇ ਪ੍ਰਾਈਵੇਟ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਹੈ।