ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਨਰਕ ਭਾਰੀ ਜ਼ਿੰਦਗੀ ਬਤੀਤ ਕਰਨ ਲਈ ਮਜ਼ਬੂਰ ਸ਼ਹਿਰ ਵਾਸੀ - ਸੰਗਰੂਰ ਦੀ ਤਾਜ਼ਾ ਖਬਰ
ਸੰਗਰੂਰ ਵਿੱਚ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਸ਼ਹਿਰ ਵਾਸੀ ਨਰਕ ਭਾਰੀ ਜ਼ਿੰਦਗੀ ਬਤੀਤ ਕਰਨ ਲਈ ਮਜ਼ਬੂਰ ਹਨ। ਸੰਗਰੂਰ ਦੇ ਸ਼ਹਿਰ ਮੂਨਕ ਦੇ ਵਾਰਡ 11 ਨੰਬਰ ਵਾਸੀਆ ਦਾ ਕਹਿਣਾ ਹੈ ਕਿ ਅਸੀਂ ਕਈ ਵਾਰ ਧਰਨੇ ਵੀ ਲਾ ਚੁੱਕੇ ਹਾਂ ਅਤੇ ਨਗਰ ਪੰਚਾਇਤ ਦੇ ਧਿਆਨ ਵਿੱਚ ਵੀ ਲਿਆ ਚੁੱਕੇ ਹਾਂ ਪਰ ਕਿਸੇ ਵੱਲੋਂ ਵੀ ਕੋਈ ਮਸਲੇ ਦਾ ਹੱਲ ਨਹੀਂ ਕੀਤਾ ਜਾਂਦਾ। ਬੇਸ਼ੱਕ ਸ਼ਹਿਰ ਨੌਰਥ ਇੰਡੀਆ ਦੇ ਵਿੱਚ ਸਫਾਈ ਪੱਖੋਂ ਪਹਿਲੇ ਸਥਾਨ ਦਾ ਮਾਣ ਹਾਸਿਲ ਹੈ ਪਰ ਸ਼ਹਿਰ ਦੇ ਵਾਰਡ ਨੰਬਰ 11 ਦੇ ਅੰਦਰ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਦੇ ਕਾਰਨ ਲੋਕ ਨੂੰ ਨਰਕ ਭਾਰੀ ਜ਼ਿੰਦਗੀ ਜਿਊਣ ਲਈ ਮਜ਼ਬੂਰ ਹਨ। ਇਸ ਪਰੇਸ਼ਾਨੀ ਨੂੰ ਲੈ ਕੇ ਨਗਰ ਪੰਚਾਇਤ ਨੂੰ ਅਪੀਲ ਕਰਨ ਦੇ ਬਾਵਜੂਦ ਵੀ ਮਸਲੇ ਦਾ ਕੋਈ ਹੱਲ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਗਲੀ ਵਿੱਚ ਖੜ੍ਹਿਆ ਪਾਣੀ ਪ੍ਰੇਸ਼ਾਨੀ ਦਾ ਕਾਰਨ ਬਣ ਚੁੱਕਿਆ ਹੈ। ਗਲੀ ਵਿੱਚੋਂ ਲੰਘਣਾ ਵੀ ਬੜਾ ਮੁਸ਼ਕਿਲ ਹੈ ਅਤੇ ਬੱਚਿਆਂ ਨੂੰ ਸਕੂਲ ਛੱਡਣ ਸਮੇਂ ਵੀ ਬੜੀ ਦਿੱਕਤ ਆਉਂਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੱਲੋਂ ਵੀ ਇਸ ਮਸਲੇ ਦਾ ਹੱਲ ਨਹੀਂ ਕੀਤਾ ਗਿਆ ਤਾਂ ਵੱਡੇ ਪੱਧਰ ਦੇ ਉੱਪਰ ਸੰਘਰਸ਼ ਵਿੱਢਿਆ ਜਾਵੇਗਾ। Latest news of Sangrur.