ਨਗਰ ਨਿਗਮ ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਸੜਕਾਂ ਨੇ ਧਾਰਿਆ ਨਦੀਆਂ ਦਾ ਰੂਪ - ਸੂਬੇ ਭਰ ਚ ਮਾਨਸੂਨ ਨੇ ਆਪਣੀ ਦਸਤਕ
ਬਠਿੰਡਾ: ਸੂਬੇ ਭਰ ਚ ਮਾਨਸੂਨ ਨੇ ਆਪਣੀ ਦਸਤਕ ਦੇ ਦਿੱਤੀ ਹੈ। ਬੀਤੇ ਦਿਨ ਸੂਬੇ ਦੇ ਵੱਖ ਵੱਖ ਜ਼ਿਲ੍ਹਿਆ ਚ ਤੇਜ਼ ਮੀਂਹ ਪਿਆ। ਜਿਸ ਦੇ ਚੱਲਦੇ ਲੋਕਾਂ ਨੂੰ ਤਪਦੀ ਅਤੇ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ। ਉੱਥੇ ਹੀ ਦੂਜੇ ਪਾਸੇ ਮੀਂਹ ਹੁਣ ਲੋਕਾਂ ਦੇ ਲਈ ਆਫਤ ਵੀ ਬਣ ਗਿਆ ਹੈ। ਦੱਸ ਦਈਏ ਕਿ ਬਠਿੰਡਾ ’ਚ ਦੇਰ ਰਾਤ ਹੋਈ ਮੀਂਹ ਨੇ ਨਗਰ ਨਿਗਮ ਦੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਸੜਕਾਂ ਨੇ ਨਦੀਆਂ ਦਾ ਰੂਪ ਧਾਰ ਲਿਆ ਹੈ ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।