ਮਹਿੰਗੀ ਰੇਤ ਦੇ ਚੱਲਦਿਆਂ ਮਜ਼ਦੂਰਾਂ ਦੀ ਸਰਕਾਰ ਨੂੰ ਅਪੀਲ
ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਵਿਚ ਮਜ਼ਦੂਰਾਂ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੋ ਪੰਜਾਬ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਰੇਤ ਮਾਫੀਆ ਖਤਮ ਕਰਨ ਦੀ ਗੱਲ ਕੀਤੀ ਗਈ ਸੀ, ਪਰ ਸੱਤਾ ਵਿਚ ਆਉਣ ਤੋਂ ਬਾਅਦ ਰੇਤ ਦੇ ਰੇਟ ਲਗਾਤਾਰ ਵਧਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦੁਕਾਨਦਾਰਾਂ ਵਲੋਂ ਵੀ ਲੁੱਟ ਮਚਾਈ ਜਾ ਰਹੀ ਹੈ, ਜਿਸ ਦੇ ਚੱਲਦੇ ਆਮ ਆਦਮੀ ਦਾ ਘਰ ਬਣਾਉਣਾ ਮੁਸ਼ਕਿਲ ਹੋਇਆ ਪਿਆ ਤੇ ਮਜ਼ਦੂਰਾਂ ਨੂੰ ਵੀ ਰੋਟੀ ਖਾਣ ਦੇ ਲਾਲੇ ਪਏ ਹੋਏ ਹਨ। ਉਨ੍ਹਾਂ ਸਰਕਾਰ ਖਿਲਾਫ ਪ੍ਰਦਰਸ਼ਨ ਕਰਦਿਆਂ ਮੰਗ ਕੀਤੀ ਕਿ ਰੇਤ ਮਾਫੀਆ ਨੂੰ ਖ਼ਤਮ ਕੀਤਾ ਜਾਵੇ ਤਾਂ ਜੋ ਆਮ ਆਦਮੀ ਅਤੇ ਮਜ਼ਦੂਰ ਵਰਗ ਨੂੰ ਰਾਹਤ ਮਿਲੇ।