ਫ਼ਤਿਹਗੜ੍ਹ ਸਾਹਿਬ ਵਿਖੇ ਮਨਾਇਆ ਗਿਆ ਦੁਸਹਿਰੇ ਦਾ ਤਿਉਹਾਰ - ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ
ਫ਼ਤਿਹਗੜ੍ਹ ਸਾਹਿਬ: ਦਸਹਿਰੇ ਦਾ ਤਿਉਹਾਰ ਫ਼ਤਿਹਗੜ੍ਹ ਸਾਹਿਬ ਵਿੱਚ ਵੱਖ-ਵੱਖ ਥਾਵਾਂ 'ਤੇ ਸ਼ਰਧਾ ਪੂਰਵਕ ਮਨਾਇਆ ਗਿਆ। ਸਰਹਿੰਦ ਵਿਖੇ ਮਨਾਏ ਗਏ ਦੁਸਹਿਰੇ ਦੇ ਤਿਉਹਾਰ ਮੌਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਰਾਵਣ ਦੇ ਪੁਤਲੇ ਨੂੰ ਅੱਗ ਲਗਾਈ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕਾਂ ਨੇ ਵੀ ਸ਼ਿਰਕਤ ਕੀਤੀ ਅਤੇ ਦੁਸਹਿਰੇ ਦੇ ਤਿਉਹਾਰ ਦਾ ਆਨੰਦ ਮਾਣਿਆ।