ਮੋਟਰਸਾਈਕਲ ਰੇਹੜੀ ਚਾਲਕਾਂ ਵੱਲੋਂ ਸਿੱਖਿਆ ਮੰਤਰੀ ਮੀਤ ਹੇਅਰ ਦਾ ਘਿਰਾਓ
ਬਰਨਾਲਾ: ਮੋਟਰਸਾਇਕਲ ਰੇਹੜੀ ਚਲਾਉਣ ਵਾਲੇ ਲੋਕਾਂ ਵੱਲੋਂ ਪੰਜਾਬ ਦੇ ਸਿੱਖਿਆ/ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦਾ ਵਿਰੋਧ ਕੀਤਾ ਗਿਆ। ਮੋਟਰਸਾਈਕਲ ਰੇਹੜੀ ਚਾਲਕਾਂ ਵੱਲੋਂ ਬਰਨਾਲਾ ਦੇ ਰੈਸਟ ਹਾਊਸ ਅੱਗੇ ਮੀਤ ਹੇਅਰ ਨੂੰ ਘੇਰਕੇ ਧਰਨਾ ਲਗਾਇਆ ਗਿਆ। ਪੰਜਾਬ 'ਚ ਮੋਟਰਸਾਈਕਲ ਰੇਹੜੀ ਸਰਕਾਰ ਵੱਲੋਂ ਬੰਦ ਕੀਤੇ ਜਾਣ ਦੇ ਫੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਮੌਕੇ ਮੋਟਰਸਾਈਕਲ ਰੇਹੜੀ ਚਾਲਕਾਂ ਨੇ ਦੱਸਿਆ ਕਿ ਉਹ ਮੋਟਰਸਾਈਕਲ ਦੇ ਨਾਲ ਰੇਹੜੀ ਜੋੜਕੇ ਆਪਣਾ ਕੋਈ ਨਾ ਕੋਈ ਕੰਮ ਚਲਾ ਰਹੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੋਟਰਸਾਈਕਲ ਰੇਹੜੀ ਨੂੰ ਬੰਦ ਕਰਨ ਦਾ ਫੈਸਲਾ ਲਿਆ ਹੈ, ਜੋ ਸਰਾਸਰ ਗਲਤ ਹੈ। ਸਰਕਾਰ ਦੇ ਇਸ ਫੈਸਲੇ ਦੇ ਨਾਲ ਉਨ੍ਹਾਂ ਦਾ ਰੋਜ਼ਗਾਰ ਬੰਦ ਹੋ ਜਾਵੇਗਾ। ਜਿਸਦੇ ਕਾਰਨ ਉਹ ਇਸ ਫੈਸਲੇ ਦਾ ਵਿਰੋਧ ਕਰ ਰਹੇ ਹਨ।