ਟ੍ਰੇਨ ਦੀ ਲਪੇਟ 'ਚ ਆਉਣ ਕਾਰਨ ਬਜ਼ੁਰਗ ਦੀ ਮੌਤ - Railway Police
ਜਲੰਧਰ: ਕਸਬਾ ਫਿਲੌਰ ਵਿਖੇ ਇੱਕ ਦੁਖਦ ਘਟਨਾ ਸਾਹਮਣੇ ਆ ਰਹੀ ਹੈ। ਰੇਲਵੇ (Railways) ਲਾਈਨ ਪਾਰ ਕਰਦੇ ਸਮੇਂ ਰੇਲ ਗੱਡੀ ਦੀ ਚਪੇਟ ਵਿੱਚ ਆਉਣ ਕਾਰਨ ਇੱਕ ਵਿਅਕਤੀ ਦੀ ਦਰਦਨਾਕ ਮੌਤ (Death) ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਸਵੇਰੇ 10 ਵਜੇ ਦੇ ਕਰੀਬ ਫਿਲੌਰ ਨੇੜੇ ਭੱਟੀਆਂ ਦੇ ਕੋਲ ਰੇਲਵੇ ਲਾਈਨ ਪਾਰ ਕਰ ਰਿਹਾ ਸੀ, ਕਿ ਦੂਜੇ ਪਾਸੇ ਰੇਲ ਗੱਡੀ ਆ ਗਈ, ਅਤੇ ਰੇਲ ਦੀ ਚਪੇਟ ਵਿੱਚ ਆਉਣ ਨਾਲ ਵਿਅਕਤੀ ਦੀ ਦਰਦਨਾਕ ਮੌਤ (Death) ਹੋ ਗਈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਰੇਲਵੇ ਪੁਲਿਸ (Railway Police) ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਵਿਜੇ ਕੁਮਾਰ ਪੁੱਤਰ ਭਗਤ ਰਾਮ ਵਾਸੀ ਨੂਰਮਹਿਲ ਵਜੋਂ ਪਛਾਣ ਹੋਈ ਹੈ।