ਪੁਰਾਣੀ ਰੰਜਿਸ਼ ਦੇ ਚੱਲਦਿਆ ਬਜ਼ੁਰਗ ਦਾ ਕੀਤਾ ਕਤਲ - ਅਜਨਾਲਾ ਦੇ ਪਿੰਡ ਬਲੜਵਾਲ
ਅਜਨਾਲਾ ਦੇ ਪਿੰਡ ਬਲੜਵਾਲ ਵਿੱਚ ਇੱਕ ਪਰਿਵਾਰ 'ਤੇ ਪੁਰਾਣੀ ਰੰਜਿਸ਼ ਦੇ ਚੱਲਦਿਆ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ ਦੌਰਾਨ ਇੱਕ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ। ਜਦੋਂ ਕਿ ਇੱਕ ਮਹਿਲਾ ਗੰਭੀਰ ਜ਼ਖਮੀ ਹੋਈ ਹੈ। ਮਹਿਲਾ ਨੂੰ ਹਸਪਤਾਲ ਵਿੱਚ ਦਾਖ਼ਲ ਕਰ ਦਿੱਤਾ ਗਿਆ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।