ਕੈਬਿਨੇਟ ਮੰਤਰੀ ਰਜ਼ੀਆ ਸੁਲਤਾਨਾ ਦੇ ਘਰ ਬਾਹਰ ਕੱਚੇ ਮੁਲਾਜ਼ਮਾਂ ਦੀ ਭੁੱਖ ਹੜਤਾਲ ਜਾਰੀ - ਭੁੱਖ ਹੜਤਾਲ
ਮਲੇਰਕੋਟਲਾ: ਕੇਂਦਰ ਸਰਕਾਰ ਦੇ ਖ਼ਿਲਾਫ਼ ਕਈ ਮਹੀਨਿਆਂ ਤੋਂ ਲਗਾਤਾਰ ਕਿਸਾਨਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਦਿੱਲੀ ਬਾਰਡਰਾਂ 'ਤੇ ਧਰਨੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਥੇ ਹੀ ਕਾਂਗਰਸ ਸਰਕਾਰ ਦੇ ਖ਼ਿਲਾਫ਼ ਮੁਲਾਜ਼ਮ ਜਥੇਬੰਦੀਆਂ ਅਤੇ ਹੋਰ ਲੋਕ ਜਿੱਥੇ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲਾਂ ਕਰ ਰਹੇ ਹਨ। ਉਥੇ ਹੀ ਮਲੇਰਕੋਟਲਾ ਵਿਖੇ ਰਜ਼ੀਆ ਸੁਲਤਾਨਾ ਦੀ ਕੋਠੀ ਦੇ ਨਜ਼ਦੀਕ 15 ਦਿਨਾਂ ਤੋਂ ਲਗਾਤਾਰ ਦਿਨ ਰਾਤ ਧਰਨਾ ਪ੍ਰਦਰਸ਼ਨ ਜਲ ਸਪਲਾਈ ਵਿਭਾਗ ਦੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਕਰ ਰਹੇ ਹਨ ਅਤੇ 3 ਦਿਨ ਹੋ ਗਏ ਹਨ ਇਨ੍ਹਾਂ ਵੱਲੋਂ ਚੌਵੀ ਘੰਟੇ ਭੁੱਖ ਹੜਤਾਲ ਕੀਤੀ ਜਾ ਰਹੀ ਹੈ।