ਜਲੰਧਰ: ਮੁਲਾਜ਼ਮ ਸੰਘਰਸ਼ ਕਮੇਟੀ ਨੇ ਡੀਸੀ ਦਫ਼ਤਰ ਦੇ ਬਾਹਰ ਕੀਤਾ ਰੋਸ ਪ੍ਰਦਰਸ਼ਨ - ਜਲੰਧਰ
ਜਲੰਧਰ: ਸ਼ਹਿਰ ਦੇ ਡੀਸੀ ਦਫ਼ਤਰ ਦੇ ਬਾਹਰ ਮੁਲਾਜ਼ਮ ਸੰਘਰਸ਼ ਕਮੇਟੀ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਮੁਲਾਜ਼ਮਾਂ ਨੇ 2019 ਵਿੱਚ ਜਾਰੀ ਕੀਤੀ ਗਈਆਂ ਨੋਟੀਫਿਕੇਸ਼ਨ ਦੀ ਕਾਪੀਆਂ ਨੂੰ ਅੱਗ ਲਗਾ ਕੇ ਆਪਣਾ ਰੋਸ ਪ੍ਰਗਟ ਕੀਤਾ। ਇਸ ਮੌਕੇ ਕਮੇਟੀ ਦੇ ਪ੍ਰਧਾਨ ਸੁਖਮੀਤ ਸਿੰਘ ਨੇ ਕਿਹਾ ਕਿ 2019 ਵਿੱਚ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ 1 ਕਮੇਟੀ ਦਾ ਗਠਨ ਕੀਤਾ ਸੀ। ਉਨ੍ਹਾਂ ਕਿਹਾ ਕਿ ਕਮੇਟੀ ਵੱਲੋਂ ਹੁਣ ਤੱਕ ਮੰਗਾਂ 'ਤੇ ਕੋਈ ਵੀ ਫੈਸਲਾ ਨਹੀਂ ਦਿੱਤਾ ਗਿਆ ਹੈ। ਜਿਸ ਦੇ ਵਿਰੋਧ ਵਿੱਚ ਡੀਸੀ ਦਫ਼ਤਰ ਦੇ ਬਾਹਰ ਨੋਟੀਫਿਕੇਸ਼ਨ ਦੀਆਂ ਕਾਪੀਆਂ ਨੂੰ ਅੱਗ ਲਗਾਈ ਗਈ ਹੈ।