ਈ.ਟੀ.ਟੀ. ਅਧਿਆਪਕ ਯੂਨੀਅਨ ਵੱਲੋਂ ਡੀਸੀ ਨੂੰ ਸੌਂਪਿਆ ਮੰਗ ਪੱਤਰ - 6ਵੇਂ ਪੇਅ ਕਮਿਸ਼ਨ
ਸ੍ਰੀ ਫਤਿਹਗੜ੍ਹ ਸਾਹਿਬ: ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਜ਼ਿਲ੍ਹੇ ਦੇ ਡੀਸੀ ਇੱਕ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ‘ਤੇ ਉਨ੍ਹਾਂ ਨੇ 6ਵੇਂ ਪੇਅ ਕਮਿਸ਼ਨ ਦਾ ਵੀ ਵਿਰੋਧ ਕੀਤਾ। ਇਸ ਮੌਕੇ ‘ਤੇ ਗੱਲਬਾਤ ਕਰਦੇ ਹੋਏ। ਈ.ਟੀ.ਟੀ. ਅਧਿਆਪਕ ਯੂਨੀਅਨ ਦੇ ਜ਼ਿਲ੍ਹਾਂ ਪ੍ਰਧਾਨ ਗੁਰਿੰਦਰ ਸਿੰਘ ਨੇ ਕਿਹਾ ਕਿ ਅੱਜ ਪੂਰੇ ਪੰਜਾਬ ਵਿਚ ਈ.ਟੀ.ਟੀ. ਅਧਿਆਪਕ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਪੰਜਾਬ ਸਰਕਾਰ ਤੋਂ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਦੀ ਮੰਗ ਕਰਦੇ ਹਨ। ਇਸ ਮੌਕੇ ਉਨ੍ਹਾਂ ਨੇ ਸਰਕਾਰ ਨੂੰ ਚਿੰਤਾਵਨੀ ਦਿੰਦੇ ਹੋਏ ਤੇਜ਼ ਸੰਘਰਸ਼ ਦਾ ਵੀ ਐਲਾਨ ਕੀਤਾ ਹੈ।