ਪੰਜਾਬ

punjab

ETV Bharat / videos

ਭਗਵੰਤ ਮਾਨ ਦੀ ਰਿਹਾਇਸ਼ ਬਾਹਰ ETT ਅਧਿਆਪਕਾਂ ਦੀ ਪੁਲਿਸ ਨਾਲ ਹੋਈ ਝੜਪ ! - ETT teachers clash with police

🎬 Watch Now: Feature Video

By

Published : Jul 31, 2022, 8:51 PM IST

ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਝੜਪ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਅੱਗੇ ਜਾਣ ਦੀ ਕੋਸ਼ਿਸ਼ ਕੀਤੀ ਗਈ ਪਰ ਪੁਲਿਸ ਵੱਲੋਂ ਰਸਤੇ ਵਿੱਚ ਬੈਰੀਕੇਡ ਲਗਾਏ ਗਏ ਸਨ ਜਿਸਦੇ ਚੱਲਦੇ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ। ਈਟੀਟੀ ਯੂਨੀਅਨ ਦੇ ਆਗੂ ਦਾ ਕਹਿਣਾ ਹੈ ਕਿ ਅਸੀਂ ਲੰਬੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਾਂ। ਪਿਛਲੀ ਕਾਂਗਰਸ ਸਰਕਾਰ ਦੌਰਾਨ ਵੀ ਸਾਨੂੰ ਲਾਰਿਆਂ ਤੋਂ ਸਿਵਾ ਕੁਝ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵੀ ਜਦੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਵਾਅਦੇ ਕੀਤੇ ਗਏ ਸਨ ਕਿ ਜੇਕਰ ਸਾਡੀ ਪੰਜਾਬ ਦੇ ਵਿੱਚ ਸਰਕਾਰ ਆਉਂਦੀ ਹੈ ਤਾਂ ਉਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਨੌਕਰੀਆਂ ਦਿੱਤੀਆਂ ਜਾਣਗੀਆਂ ਪਰ ਇਸ ਸਰਕਾਰ ਵੱਲੋਂ ਵੀ ਲਾਰਿਆਂ ਤੋਂ ਸਿਵਾ ਕੁਝ ਨਹੀਂ ਮਿਲਿਆ ਜਿਸਦੇ ਚੱਲਦੇ ਧਰਨੇ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹਨ।

ABOUT THE AUTHOR

...view details