ਐਕਸਾਈਜ਼ ਵਿਭਾਗ ਦੇ ਇੰਸਪੈਕਟਰਾਂ ਦਾ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ - protest
6ਵੇਂ ਪੇਅ ਕਮਿਸ਼ਨ ਰਿਪੋਰਟ ਦੇ ਹੋਏ ਨੋਟੀਫਿਕੇਸ਼ਨ ਦੇ ਵਿਰੋਧ ਵਿੱਚ ਅੱਜ ਐਕਸਾਈਜ਼ ਵਿਭਾਗ ਦੇ ਇੰਸਪੈਕਟਰਾਂ ਨੇ ਦਫ਼ਤਰੀ ਕੰਮਕਾਜ ਠੱਪ ਕਰ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਇਹ ਰਿਪੋਰਟ ਖਾਰਿਜ ਨਾ ਕੀਤੀ ਗਈ ਤਾਂ ਸਮੁੱਚਾ ਮੁਲਾਜ਼ਮ ਵਰਗ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਸਰਕਾਰ ਦਾ ਵਿਰੋਧ ਕਰੇਗਾ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਪੇਅ ਕਮਿਸ਼ਨ ਦੀ ਰਿਪੋਰਟ ਸੰਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਜਿਸ ਕਰਕੇ ਮੁਲਾਜ਼ਮਾਂ ਨਾਲ ਵੱਡਾ ਧੋਖਾ ਕੀਤਾ ਗਿਆ ਹੈ। ਇਨ੍ਹਾਂ ਵੱਲੋਂ ਪੰਜਾਬ ਸਰਕਾਰ ‘ਤੇ ਪੰਜਾਬ ਦੇ ਹਰ ਵਰਗ ਨਾਲ ਧੋਖਾ ਕਰਨ ਦੇ ਇਲਜ਼ਾਮ ਲਾਏ ਗਏ ਹਨ।