ਫ਼ਰਜ਼ੀ ਏਜੰਟਾਂ ਦਾ ਜਾਲ ਕਰ ਰਿਹੈ ਪੰਜਾਬ ਦਾ ਬੁਰਾ ਹਾਲ - fake agents in punjab
ਚੰਡੀਗੜ੍ਹ: ਪੰਜਾਬ ਵਿੱਚ ਆਏ ਦਿਨ ਫ਼ਰਜ਼ੀ ਏਜੰਟਾਂ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਦੇ ਚੁੰਗਲ ਵਿੱਚ ਫਸ ਕੇ ਹਜ਼ਾਰਾ ਨੌਜਵਾਨਾਂ ਦੀ ਜ਼ਿੰਦਗੀ ਖ਼ਰਾਬ ਹੋ ਰਹੀ ਹੈ। ਸਰਕਾਰ ਵੱਲੋਂ ਕੁਝ ਏਜੰਟ ਨਿਰਧਾਰਤ ਕੀਤੇ ਜਾਂਦੇ ਹਨ ਪਰ ਪੰਜਾਬ ਵਿੱਚ ਇਨ੍ਹਾਂ ਦੀ ਗਿਣਤੀ ਬਹੁਤ ਜ਼ਿਆਦਾ ਹੈ ਜਿਸ ਵੱਲ ਸਰਕਾਰ ਦਾ ਕੋਈ ਧਿਆਨ ਨਹੀਂ ਹੈ। ਏਜੰਟਾਂ ਦੇ ਨਾਲ-ਨਾਲ ਲੋਕਾਂ ਦਾ ਵੀ ਕਸੂਰ ਹੈ ਕਿ ਉਹ ਕਿਵੇਂ ਬਾਹਰ ਜਾਣ ਲਈ ਤਰਲੋ-ਮੱਛੀ ਹੋਏ ਪਏ ਹਨ।