ਨਕਲੀ ਸੀਆਈਏ ਸਟਾਫ ਬਣ ਕੇ 1 ਲੱਖ 70 ਹਜ਼ਾਰ ਦੀ ਲੁੱਟ ਦਿੱਤਾ ਅੰਜਾਮ - Police
ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਾਰਕਿੰਗ ਦੇ ਬਾਹਰ ਤਿੰਨ ਨੌਜਵਾਨਾਂ ਨੇ ਦਿਨ-ਦਿਹਾੜੇ ਇੱਕ ਵੱਡੀ ਘਟਨਾ ਨੂੰ ਅੰਜਾਮ ਦਿੱਤਾ ਹੈ। ਜਿਸ ਵਿੱਚ ਉਹ ਲੁਟੇਰੇ 1 ਲੱਖ 70 ਹਜ਼ਾਰ ਰੁਪਏ ਲੈਕੇ ਫਰਾਰ ਹੋ ਗਏ। ਜਾਣਕਾਰੀ ਮੁਤਾਬਿਕ ਮੁਲਜ਼ਮ ਆਪਣੇ ਆਪ ਨੂੰ ਸੀਆਈਏ ਸਟਾਫ (CIA staff) ਦੇ ਮੈਂਬਰ ਦੱਸ ਰਹੇ ਸਨ। ਜਿਸ ਤੋਂ ਬਾਅਦ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਜਿਸ ਦੀ ਸ਼ਿਕਾਇਤ ਥਾਣੇ ਵਿੱਚ ਵੀ ਦਿੱਤੀ ਜਾ ਚੁੱਕੀ ਹੈ। ਨੌਜਵਾਨ ਦੀ ਤਰਫੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਪੀੜਤ ਨੌਜਵਾਨ ਦਾ ਕਹਿਣਾ ਹੈ, ਕਿ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਮੌਕੇ ‘ਤੇ ਪਹੁੰਚੀ ਪੁਲਿਸ (Police) ਵੱਲੋਂ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।