ਕੁੱਲ ਹਿੰਦ ਕਿਸਾਨ ਸਭਾ ਵੱਲੋਂ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਦਾ ਸਨਮਾਨ
ਗੜ੍ਹਸ਼ੰਕਰ:ਖੇਤੀਬਾੜੀ ਕਾਨੂੰਨਾਂ (Farm Laws) ਦੇ ਖਿਲਾਫ਼ ਦਿੱਲੀ ਦੀਆਂ ਸਰਹੱਦਾਂ (Protest at Delhi borders) ਤੇ ਚੱਲ ਰਹੇ ਕਿਸਾਨੀ ਸੰਘਰਸ਼ (Farmers agitation) ਨੂੰ ਅੱਜ ਇਕ ਸਾਲ ਪੂਰਾ ਹੋ ਗਿਆ ਹੈ।ਜਿਥੇ ਇਸ ਸੰਘਰਸ਼ ਦੇ ਚੱਲਦਿਆਂ ਕਿਸਾਨ ਜਥੇਬੰਦੀਆਂ ਖੇਤੀਬਾੜੀ ਵਿਰੋਧੀ ਕਾਨੂੰਨ (Anti Agri Laws) ਵਾਪਸ (ਕਰਵਾਉਣ ਵਿੱਚ ਕਾਮਯਾਬ ਹੋਇਆ ਹਨ, ਉਥੇ ਹੀ ਇਸ ਸੰਘਰਸ਼ ਵਿਚ 750 ਦੇ ਕਰੀਬ ਕਿਸਾਨ ਆਪਣੀ ਜਾਨ ਗੁਆ ਚੁੱਕੇ (750 Farmers died) ਹਨ। ਗੜ੍ਹਸ਼ੰਕਰ ਇਲਾਕੇ ਨਾਲ ਵੀ ਸਬੰਧਤ 7 ਕਿਸਾਨ ਇਸ ਸੰਘਰਸ਼ ਵਿੱਚ ਆਪਣੀ ਜਾਨ ਗੁਆ ਚੁੱਕੇ ਹਨ। ਇਨ੍ਹਾਂ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਦਾ ਕੁੱਲ ਹਿੰਦ ਕਿਸਾਨ ਸਭਾ (Kul Hind Kisan Sabha) ਦੇ ਮੀਤ ਪ੍ਰਧਾਨ ਦਰਸ਼ਨ ਸਿੰਘ ਮੱਟੂ ਤੇ ਜਨਵਾਦੀ ਇਸਤਰੀ ਦੀ ਸੁਬਾਈ ਆਗੂ ਬੀਬੀ ਸੁਭਾਸ਼ ਚੌਧਰੀ ਦੀ ਅਗਵਾਈ ਹੇਠ ਵਿਸੇਸ਼ ਸਨਮਾਨ(Special Honour) ਕੀਤਾ ਗਿਆ। ਇਸ ਮੌਕੇ ਸ਼ਹੀਦ ਭਗਤ ਸਿੰਘ ਦੇ ਸਮਾਰਕ ਤੇ ਕਰਵਾਏ ਗਏ ਸਾਦਾ ਸਮਾਗਮ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਗਿਆ।