ਸ਼ਹੀਦ ਦੇ ਪਰਿਵਾਰ ਵੱਲੋਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਪ੍ਰੋਗਰਾਮਾਂ ਦਾ ਬਾਈਕਾਟ - boycott governments program
ਅੰਮ੍ਰਿਤਸਰ ਵਿੱਚ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾ ਰਿਹਾ ਹੈ. ਆਜ਼ਾਦੀ ਵਿੱਚ ਮੁੱਖ ਭੂਮਿਕਾ ਨਿਭਾਉਣ ਵਾਲੇ ਜਲ੍ਹਿਆਂ ਵਾਲੇ ਬਾਗ ਦੇ ਖੂਨੀ ਸਾਕੇ ਦੇ ਸ਼ਹੀਦ ਦਾ ਪਰਿਵਾਰ ਅੱਜ ਵੀ ਸਰਕਾਰ ਤੋਂ ਨਾਰਾਜ਼ ਨਜ਼ਰ ਆ ਰਹੇ ਹਨ.ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅੱਜ ਤੱਕ ਸਰਕਾਰ ਨੇ ਸ਼ਹੀਦੀ ਦਾ ਦਰਜਾ ਨਹੀਂ ਦਿੱਤਾ ਤੇ ਨਾ ਹੀ ਉਨ੍ਹਾਂ ਦੀ ਮੰਗਾਂ ਪੂਰੀਆਂ ਕੀਤੀਆਂ ਹਨ.ਸ਼ਹੀਦ ਦੇ ਪਰਿਵਾਰਿਕ ਮੈਂਬਰ ਸੁਨੀਲ ਕਪੂਰ ਨੇ ਦੱਸਿਆ ਕਿ ਜਲਿਆਂਵਾਲੇ ਬਾਗ ਵਿੱਚ ਖੂਨੀ ਸਾਕੇ ਚ ਜੋ ਸ਼ਹੀਦ ਹੋਏ ਸੀ ਉਨ੍ਹਾਂ ਨੂੰ ਅੱਜ ਤੱਕ ਸ਼ਹੀਦਾਂ ਦਾ ਦਰਜਾ ਨਹੀਂ ਦਿੱਤਾ ਗਿਆ ਹੈ ਜਿਸ ਕਾਰਨ ਉਨ੍ਹਾਂ ਨੂੰ ਸਿਰਫ਼ ਭਰੋਸਾ ਹੀ ਮਿਲਿਆ ਹੈ.ਉਨ੍ਹਾਂ ਕਿਹਾ ਕਿ ਅਸੀਂ ਬੜੇ ਲੰਮੇ ਸਮੇਂ ਤੋਂ ਮੰਗ ਕਰਦੇ ਆ ਰਹੇ ਹਾਂ ਕਿ ਸਾਨੂੰ ਸ਼ਹੀਦਾਂ ਦੇ ਪਰਿਵਾਰਾਂ ਦਾ ਦਰਜਾ ਦਿੱਤਾ ਜਾਵੇ ਪਰ ਨਾਂ ਅਤੇ ਸਾਡੀ ਕੇਂਦਰ ਸਰਕਾਰ ਨੇ ਸੁਣੀ ਤੇ ਨਾ ਹੀ ਸਾਡੀ ਪੰਜਾਬ ਸਰਕਾਰ ਨੇ ਸੁਣੀ ਜਿਸ ਦੇ ਚੱਲਦੇ ਅਸੀਂ ਇਨ੍ਹਾਂ ਦੇ ਪ੍ਰੋਗਰਾਮਾਂ ਦਾ ਬਾਈਕਾਟ ਕਰਦੇ ਹਾਂ ਜਦੋ ਤੱਕ ਸਾਨੂੰ ਸ਼ਹੀਦ ਪਰਿਵਾਰ ਦਾ ਦਰਜਾ ਨਹੀਂ ਦਿੱਤਾ ਜਾਂਦਾ.