ਅੰਮ੍ਰਿਤਸਰ ਦੇ ਮਸ਼ਹੂਰ ਪੇਪਰ ਆਰਟਿਸਟ ਗੁਰਪ੍ਰੀਤ ਸਿੰਘ ਨੇ ਬਣਾਇਆ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਮਾਡਲ
ਅੰਮ੍ਰਿਤਸਰ: 6 ਜੂਨ 1984 ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਮਾਡਲ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਦੇ ਮਸ਼ਹੂਰ ਪੇਪਰ ਆਰਟਿਸਟ ਗੁਰਪ੍ਰੀਤ ਵੱਲੋਂ ਬਣਾ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਕੀਤਾ ਗਿਆ ਹੈ। ਇਸ ਸੰਬਧੀ ਜਾਣਕਾਰੀ ਦਿੰਦਿਆਂ ਪੇਪਰ ਆਰਟਿਸਟ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਹਨਾਂ ਵੱਲੋਂ 6 ਜੂਨ 1984 ਘਲੂਘਾਰਾ ਨੂੰ ਸਮਰਪਿਤ ਇੱਕ ਮਾਡਲ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਢਹਿ-ਢੇਰੀ ਹੋਇਆ। ਮਾਡਲ ਜੌ ਕਿ ਉਸ ਸਮੇ ਦੀ ਜਿੰਦੀ ਜਾਗਦੀ ਤਸਵੀਰ ਬਿਆਨ ਕਰਦਾ ਹੈ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਉਸ ਸਮੇ ਸ਼ਹੀਦ ਹੋਇਆ ਸੰਗਤਾ ਨੂੰ ਸਮਰਪਿਤ ਹੈ। ਇਤਿਹਾਸ ਵਿੱਚ ਅਜਿਹਾ ਘਟਿਆ ਦਿਨ ਜਿਸ ਨੂੰ ਸਿਖ ਕੌਮ ਵਲੌ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਸ ਸੰਬਧੀ ਇਸ ਮਾਡਲ ਨੂੰ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਲਿਜਾ ਉਹਨਾ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕੀਤਾ ਜਾਵੇਗਾ।